ਮਕਰ ਰਾਸ਼ੀ ਵਾਲਿਆਂ ਨੂੰ ਦੁਸ਼ਮਣਾਂ ਤੋਂ ਸਾਵਧਾਨ ਰਹਿਣ ਦੀ ਲੋੜ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Sep 15, 2025 - 06:36 AM (IST)

ਮੇਖ : ਕਿਸੇ ਸੱਜਣ ਮਿੱਤਰ ਦੇ ਸੁਪਰੋਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਬਾਧਾ-ਮੁਸ਼ਕਿਲ ਸਮੱਸਿਆ ਨੂੰ ਸੈਟਲ ਕਰਨ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਰਹਿ ਸਕਦੀ ਹੈ।
ਕਰਕ : ਸਿਤਾਰਾ ਮੁਸ਼ਕਿਲਾਂ, ਝਮੇਲਿਆਂ ਅਤੇ ਪ੍ਰੇਸ਼ਾਨੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਸਿੰਘ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਵਪਾਰ ਕਾਰੋਬਾਰ ’ਚ ਵੀ ਲਾਭ ।
ਕੰਨਿਆ :ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਸਾਫਟ-ਸੁਪਰੋਟਿਵ ਅਤੇ ਹਮਰਦਾਨਾ ਰੁਖ ਰੱਖਣਗੇ।
ਤੁਲਾ : ਜਨਰਲ ਸਿਤਾਰਾ ਬਿਹਤਰ, ਆਪ ਆਪਣੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਆਪਣੇ ਯਤਨਾਂ ਅਤੇ ਭੱਜਦੌੜ ਨਾਲ ਅੱਗੇ ਵਧਾਉਣ ’ਚ ਸਫਲ ਹੋ ਸਕੋਗੇ।
ਬ੍ਰਿਸ਼ਚਕ : ਸਿਹਤ ਦੇ ਵਿਗੜਨ ਦਾ ਡਰ, ਵ੍ਹੀਕਲ ਵੀ ਸੁਚੇਤ ਰਹਿ ਕੇ ਹੀ ਡਰਾਈਵ ਕਰੋ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਮਨ ਵੀ ਪ੍ਰੇਸ਼ਾਨ ਅਪਸੈੱਟ ਜਿਹਾ ਰਹੇਗਾ।
ਕੁੰਭ :ਇਰਾਦਿਆਂ ’ਚ ਸਫਲਤਾ ਅਤੇ ਮਜ਼ਬੂਤੀ ਮਿਲੇਗੀ, ਤੇਜ਼ ਪ੍ਰਭਾਵ ਅਤੇ ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਤੇਜ਼ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
15 ਸਤੰਬਰ 2025, ਸੋਮਵਾਰ
ਅੱਸੂ ਵਦੀ ਤਿੱਥੀ ਨੌਮੀ (15-16 ਮੱਧ ਰਾਤ 1.32 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਕੰਨਿਆ ਤੁਲਾ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ : ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 7.32 ਤੱਕ) ਅਤੇ ਮਗਰੋਂ ਨਕੱਸ਼ਤਰ ਅਰਦਰਾ, ਯੋਗ : ਵਿਅਤੀਪਾਤ (15-16 ਮੱਧ ਰਾਤ 2.35 ਤੱਕ) ਅਤੇ ਮਗਰੋਂ ਨਕਸ਼ੱਤਰ ਵਰਿਆਣ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਨੌਮੀ ਦਾ ਸਰਾਧ, ਸੌਭਾਗਿਯਵਤੀ ਸਰਾਧ, ਪਾਤਰੀ ਨੌਮੀ
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)