ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ ''ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Thursday, Feb 05, 2026 - 06:25 AM (IST)

ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ ''ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ  : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਤੋਂ ਸਹੀ ਦੂਰੀ ਬਣਾ ਕੇ ਰੱਖੋ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ।
ਮਿਥੁਨ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ ਹੈ ਪਰ ਜ਼ੋਰ ਜ਼ਿਆਦਾ ਲਗਾਉਣਾ ਸਹੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਡਿੱਗਣ-ਫਿਸਲਣ ਦਾ ਡਰ ਰਹੇਗਾ।
ਕਰਕ : ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਹਲਕੀ ਨੇਚਰ ਵਾਲੇ ਅਤੇ ਸੋਚ ਵਾਲੇ ਸਾਥੀ ਆਪ ਖਿਲਾਫ ਐਕਟਿਵ ਰਹਿਣਗੇ।
ਸਿੰਘ : ਖੇਤੀ ਉਤਪਾਦਾਂ,ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ  : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਇਰਾਦਿਆਂ-ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਤੁਲਾ : ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਅਜਿਹੇ  ਕੰਮ ਲਈ ਯਤਨ ਨਾ ਕਰੋ, ਜਿਸ ਦੇ ਸਿਰੇ ਚੜ੍ਹਨ ’ਤੇ ਆਪ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਆਪ ਕੰਮਕਾਜੀ ਤੌਰ ’ਤੇ ਕਾਫੀ ਐਕਟਿਵ ਰਹੋਗੇ। 
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਧਿਆਨ ਨਾਲ ਸੁਣਨਗੇ।
 ਮਕਰ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਸਾਵਧਾਨੀ ਵਰਤੋ, ਕਿਸੇ ’ਤੇ ਵੀ ਅੱਖਾਂ ਬੰਦ ਕਰ ਕੇ ਭਰੋਸਾ ਨਹੀਂ ਕਰਨਾ ਚਾਹੀਦਾ।
ਮੀਨ  : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

5 ਫਰਵਰੀ 2026, ਵੀਰਵਾਰ
ਫੱਗਣ ਕ੍ਰਿਸ਼ਨ ਤਿੱਥੀ ਚਤੁਰਥੀ (5-6 ਮੱਧ ਰਾਤ 12.23 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਕਰ ’ਚ 
ਚੰਦਰਮਾ    ਸਿੰਘ ’ਚ 
ਮੰਗਲ      ਮਕਰ ’ਚ
 ਬੁੱਧ         ਕੁੰਭ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮਕਰ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ 

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ ਸ਼ੱਬਾਨ, ਤਰੀਕ : 16, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਫਾਲਗੁਨੀ (ਰਾਤ 10.58 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ (ਸਵੇਰੇ 12.04 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 4.43, ਤੱਕ) ਰਾਤ 11.57 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ 4 ਤੋਂ 6 ਵਜੇ ਤੱਕ। ਪਰਵ ਦਿਵਸ ਅਤੇ ਤਿਉਹਾਰ: ਸ੍ਰੀ ਗਣੇਸ਼ ਚਤੁਰਥੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News