ਮਕਰ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ ਬਣਿਆ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Sep 07, 2025 - 07:32 AM (IST)

ਮਕਰ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ ਬਣਿਆ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਵ੍ਹਕੀਲਜ਼ ਦੀ ਸੇਲ ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਜ਼ਬੂਤ ਸਿਤਾਰਾ ਆਪ ਦੇ ਮੋਰੇਲ ਨੂੰ ਹਾਈ ਰੱਖੇਗਾ, ਅਰਥ ਦਸ਼ਾ ਵੀ ਸੁਖਦ ਰਹੇਗੀ।
ਕਰਕ : ਕਮਜ਼ੋਰ ਸਿਤਾਰੇ ਕਰਕੇ ਸਿਹਤ ਕੁਝ ਵਿਗੜੀ ਰਹੇਗੀ, ਇਸ ਲਈ ਖਾਣ-ਪੀਣ ਬਾਰੇ ਲਾਪਰਵਾਹੀ ਨਾ ਵਰਤਣੀ ਸਹੀ ਰਹੇਗੀ।
ਸਿੰਘ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਮਾਂ ਸਫਲਤਾ, ਇੱਜ਼ਤਮਾਣ ਵਾਲਾ, ਘਰੇਲੂ ਮੋਰਚੇ ’ਤੇ ਸਦਭਾਅ ਤਾਲਮੇਲ ਬਣਿਆ ਰਹੇਗਾ।
ਕੰਨਿਆ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਸਟਰਾਂਗ ਸਿਤਾਰਾ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਕਾਫੀ ਹੱਦ ਤੱਕ ਸਹਾਈ ਹੋ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕਾਫੀ ਹੱਦ ਤੱਕ ਸਫਲਤਾ ਮਿਲ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਧਨੁ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਮੁਸ਼ਕਿਲ ਨੂੰ ਸੁਲਝਾਉਣ ’ਚ ਮਦਦ ਮਿਲ  ਸਕਦੀ ਹੈ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਸੁਖਦ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮੀਨ : ਸਿਤਾਰਾ ਉਲਝਣਾਂ-ਪੇਚੀਦਗੀਆਂ-ਝਮੇਲਿਆਂ ਵਾਲਾ ਹੈ, ਇਸ ਲਈ ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।

7 ਸਤੰਬਰ 2025, ਐਤਵਾਰ
ਭਾਦੋਂ ਸੁਦੀ ਤਿੱਥੀ ਪੁੰਨਿਆ (ਰਾਤ 12.39 ਤਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਸਿੰਘ ’ਚ 
ਚੰਦਰਮਾ    ਮਕਰ ’ਚ 
ਮੰਗਲ      ਕੰਨਿਆ ’ਚ
 ਬੁੱਧ         ਸਿੰਘ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਕਰਕ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 16 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ : ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 9.42 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸੁਕਰਮਾ (ਸਵੇਰੇ. 9.23 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ ਰਾਸ਼ੀ ’ਤੇ (ਪੁਰਵ ਦੁਪਹਿਰ 11.22 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਪੁਰਵ ਦੁਪਹਿਰ 11.22 ’ਤੇ), ਭਦਰਾ ਸ਼ੁਰੂ ਹੋਵੇਗੀ (6-7 ਮੱਧ ਰਾਤ 1.42 ’ਤੇ), ਦਿਸ਼ਾ ਸ਼ੂਲ : ਪੁਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਭਾਦੋਂ ਪੁੰਨਿਆ, ਸਰਾਧ ਪੁੰਨਿਆ ਦਾ, ਪੋਸ਼ਠਪਦੀ ਸਰਾਧ, ਸਤਿ ਨਾਰਾਇਣ ਵਰਤ, ਖਗ੍ਰਾਮ ਚੰਦਰ ਗ੍ਰਹਿਣ, ਜਿਹੜਾ ਪੂਰੇ ਭਾਰਤ ਵਿੱਚ ਦਿਖਾਈ ਦੇਵੇਗਾ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News