ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

Monday, May 04, 2026 - 03:26 AM (IST)

ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਖ : ਅਰਥ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਫੈਮਿਲੀ ਫਰੰਟ ’ਤੇ ਤਣਾਤਣੀ-ਨਾਰਾਜ਼ਗੀ ਰਹਿਣ ਦਾ ਡਰ।
ਮਿਥੁਨ : ਮਨ ਡਰਿਆ-ਡਰਿਆ ਅਤੇ ਘਬਰਾਇਆ ਜਿਹਾ ਰਹੇਗਾ, ਇਸ ਲਈ ਆਪ ਕੋਈ ਵੀ ਫੈਸਲਾ ਲੈਣ ’ਚ ਮੁਸ਼ਕਿਲ ਮਹਿਸੂਸ ਕਰੋਗੇ।
ਕਰਕ : ਸੰਤਾਨ ਪੂਰੀ ਤਰ੍ਹਾਂ ਸ਼ਾਇਦ ਆਪ ਨਾਲ ਕੋ-ਆਪਰੇਟ ਨਾ ਕਰੇਗੀ, ਇਸ ਲਈ ਸੰਤਾਨ ਨਾਲ ਜੁੜੇ ਕਿਸੇ ਵੀ ਕੰਮ ਨੂੰ ਸਮਝਦਾਰੀ ਨਾਲ ਹੈਂਡਲ ਕਰੋ।
ਸਿੰਘ : ਜ਼ਮੀਨ ਨਾਲ ਜੁੜੇ ਕਿਸੇ ਕੰਮ ਦੇ ਲਟਕਣ ਦੀ ਆਸ ਹੈ, ਇਸ ਲਈ ਕੋਈ ਵੀ ਕੋਸ਼ਿਸ਼ ਸ਼ੁਰੂ ਨਾ ਕਰਨਾ ਸਹੀ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਪੂਰੀ ਤਰ੍ਹਾਂ ਨਾਲ ਸਾਥ ਨਾ ਦੇਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਆਸ ਨਹੀਂ ਰੱਖਣੀ ਚਾਹੀਦੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਕਿਉਂਕਿ ਕੰਮਕਾਜੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕਾਰੋਬਾਰੀ ਕੋਸ਼ਿਸ਼ ਕਰੋ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਅਨਮੰਨੇ ਮਨ ਨਾਲ ਕੋਈ ਵੀ ਕੋਸ਼ਿਸ਼ ਨਾ ਕਰੋ, ਮਨ ਵੀ ਪ੍ਰੇਸ਼ਾਨ ਡਾਵਾਂਡੋਲ ਜਿਹਾ ਰਹੇਗਾ।
ਧਨੁ : ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।
ਮਕਰ : ਵਪਾਰ ਅਤੇ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੰਮਕਾਜੀ ਕੋਸ਼ਿਸ਼ ਆਸਾਨੀ ਨਾਲ ਸਿਰੇ ਚੜ੍ਹੇਗੀ।
ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਲਝ ਵਿਗੜ ਸਕਦਾ ਹੈ।
ਮੀਨ : ਧਾਰਮਿਕ ਪ੍ਰੋਗਰਾਮਾਂ ’ਚ ਜੀਅ ਲੱਗੇਗਾ, ਬਾਧਾਵਾਂ ਕਰਕੇ ਹਰ ਕੰਮ ਉਲਝਦਾ ਵਿਗੜਦਾ ਨਜ਼ਰ ਆਵੇਗਾ।

4 ਮਈ 2026, ਸੋਮਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਤੀਜ (4 ਮਈ ਦਿਨ ਰਾਤ ਅਤੇ 5 ਨੂੰ ਸਵੇਰੇ 5.25 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ 
ਚੰਦਰਮਾ     ਬ੍ਰਿਸ਼ਚਕ ’ਚ 
ਮੰਗਲ       ਮੀਨ ’ਚ
ਬੁੱਧ          ਮੇਖ ’ਚ 
ਗੁਰੂ         ਮਿਥੁਨ ’ਚ 
ਸ਼ੁੱਕਰ       ਬ੍ਰਿਖ  ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ         ਸਿੰਘ ’ਚ   

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 12 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 14, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ : ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 9.58 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਪਰਿਥ (ਰਾਤ 11.20 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਵਜੇ ਤੋਂ ਨੌਂ ਵਜੇ ਤਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News