ਮਕਰ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਦੇਖੋ ਰਾਸ਼ੀ
Wednesday, Nov 05, 2025 - 04:07 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਕੰਫਰਟੇਬਲ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਕਰ ਸਕਦਾ ਹੈ।
ਬ੍ਰਿਖ : ਸਮਾਂ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰਨੇ ਚਾਹੀਦੇ ਹਨ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਪਰ ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਸਿੰਘ : ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਅਤੇ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਚਾਹੀਦੇ ਹਨ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਆਪ ਨੂੰ ਹਰ ਮੋਰਚੇ ’ਤੇ ਸੁਚੇਤ ਰਹਿਣਾ ਸਹੀ ਰਹੇਗਾ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਮਕਰ : ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਵਿਅਸਤ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
5 ਨਵੰਬਰ 2025, ਬੁੱਧਵਾਰ
ਕੱਤਕ ਸੁਦੀ ਤਿੱਥੀ ਪੁੰਨਿਆ (ਸ਼ਾਮ 6.49 ਤਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਕਤੱਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 13, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ : ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 9.40 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸਿੱਧੀ (ਪੁਰਵ ਦੁਪਹਿਰ 11.28 ਤਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ),ਭਦਰਾ ਰਹੇਗੀ (ਸਵੇਰੇ 8.43 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਕੱਤਕ ਪੁੰਨਿਆ, ਕੱਤਕ ਸਨਾਨ ਸਮਾਪਤ, ਭੀਸ਼ਮ ਪੰਚਕ ਸਮਾਪਤ, ਸ਼੍ਰੀ ਸਤਿ ਨਾਰਾਇਣ ਵਰਤ,ਤਰੀਪੁਰ ਉਤਸਵ, ਸ੍ਰੀ ਗੁਰੂ ਨਾਨਕ ਦੇਵ ਦਿਵਸ ਪ੍ਰਕਾਸ਼, ਮੇਲਾ ਪੁਸ਼ਕਰ (ਰਾਜਸਥਾਨ), ਮੇਲਾ ਰਾਮ ਤੀਰਥ (ਪੰਜਾਬ), ਮੇਲਾ ਕਪਾਲ ਮੋਚਨ (ਹਰਿਆਣਾ ਮੇਲਾ ਗੜ੍ਹਗੰਗਾ (ਯੂ.ਪੀ.) ਮੇਲਾ ਝਿੜੀ ਬਾਬਾ (ਜੰਮੂ-ਕਸ਼ਮੀਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
