ਮਕਰ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Feb 19, 2026 - 05:31 AM (IST)
ਮੇਖ : ਸਿਤਾਰਾ ਸ਼ਾਮ ਤਕ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਬਚਾ ਕੇ ਰੱਖੋ।
ਬ੍ਰਿਖ : ਸਿਤਾਰਾ ਸ਼ਾਮ ਤਕ ਸਫਲਤਾ ਦੇਣ, ਵਿਰੋਧੀਆਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਮਿਥੁਨ : ਸਿਤਾਰਾ ਸ਼ਾਮ ਤਕ ਮਨ ਅਤੇ ਸੋਚ ’ਤੇ ਨੈਗਟੇਵਿਟੀ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਅਤੇ ਇੱਜ਼ਤਮਾਣ ਮਿਲੇਗੀ।
ਕਰਕ : ਸਿਤਾਰਾ ਸ਼ਾਮ ਤਕ ਸਿਹਤ ਲਈ ਕਮਜ਼ੋਰ, ਸਫਰ ਵੀ ਨਾ ਕਰੋ, ਦੂਜਿਆਂ ’ਤੇ ਭਰੋਸਾ ਵੀ ਘੱਟ ਕਰੋ ਪਰ ਬਾਅਦ ’ਚ ਸਮਾਂ ਬਿਹਤਰੀ ਕਰਨ ਵਾਲਾ ਬਣੇਗਾ।
ਸਿੰਘ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਅਹਿਤਿਆਤ ਰੱਖਣ ਦੀ ਜ਼ਰੂਰਤ ਹੋਵੇਗੀ।
ਕੰਨਿਆ : ਸਿਤਾਰਾ ਸ਼ਾਮ ਤਕ ਅਹਿਤਿਆਤ-ਪ੍ਰੇਸ਼ਾਨੀ ਅਤੇ ਨੁਕਸਾਨ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਤੁਲਾ : ਸਿਤਾਰਾ ਸ਼ਾਮ ਤਕ ਜਨਰਲ ਹਾਲਾਤ ਬਿਹਤਰ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ : ਸਿਤਾਰਾ ਸ਼ਾਮ ਤਕ ਆਪ ਨੂੰ ਹਰ ਫਰੰਟ ’ਤੇ ਵਿਅਸਤ ਰੱਖੇਗਾ , ਫਿਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਦੇਵੇਗਾ।
ਮਕਰ : ਸਿਤਾਰਾ ਸ਼ਾਮ ਤਕ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੁੰਭ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਿਤਾਰਾ ਸ਼ਾਮ ਤਕ ਕਮਜ਼ੋਰ, ਨੁਕਸਾਨ ਦਾ ਡਰ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
19 ਫਰਵਰੀ 2026, ਵੀਰਵਾਰ
ਫੱਗਣ ਵਦੀ ਤਿੱਥੀ ਦੂਜ (ਬਾਅਦ ਦੁਪਹਿਰ 3.59 ਤਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕੁੰਭ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਮਾਘ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 1, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ : ਸ਼ਾਮ 6.04ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 8.52 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸਿੱਧ (ਰਾਤ 8.43 ਤਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੁੰਭ ਰਾਸ਼ੀ ’ਤੇ (ਬਾਅਦ ਦੁਪਹਿਰ ਤਿੰਨ ਵਜੇ ਤਕ) ਅਤਮ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਮ ਕ੍ਰਿਸ਼ਨ ਪਰਮਹੰਸ ਜੈਅੰਤੀ, ਰਮਜ਼ਾਨ (ਮੁਸਲਿਮ) ਮਹੀਨਾ ਅਤੇ ਰੋਜ਼ੇ (ਮੁਸਲਿਮ) ਸ਼ੁਰੂ, ਫੁਲੇਰਾ ਦੂਜ (ਮਥੁਰਾ, ਵਰਿੰਦਾਵਨ), ਛੱਤਰਪਤੀ ਸ਼੍ਰੀ ਸ਼ਿਵਾ ਜੀ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
