ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Jul 14, 2025 - 07:25 AM (IST)

ਮੇਖ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।
ਬ੍ਰਿਖ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ, ਦੁਸ਼ਮਣ ਕਮਜ਼ੋਰ ਰਹਿਣਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਉਂਝ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ।
ਕੰਨਿਆ : ਕਿਉਂਕਿ ਦੁਸ਼ਮਣ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਸੰਤਾਨ ਦੇ ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ, ਉਂਝ ਅਰਥ ਦਸ਼ਾ ਵੀ ਸੰਤੋਖਜਨਕ ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਪ੍ਰੋਗਰਾਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ, ਤੇਜ਼ ਪ੍ਰਭਾਵ ਬਣਿਆ ਰਹੇਗਾ, ਪਰ ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਲਾਭ ਦੇਵੇਗੀ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਵੀ ਬਾਧਾ-ਮੁਸ਼ਕਿਲ ਹਟੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮੀਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਉਲਝਣਾਂ ਝਮੇਲਿਆਂ, ਪੇਚੀਦਗੀਆਂ ਤੋਂ ਸਾਵਧਾਨੀ ਵਰਤਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
14 ਜੁਲਾਈ 2025, ਸੋਮਵਾਰ
ਸਾਉਣ ਵਦੀ ਤਿੱਥੀ ਚੌਥ (14-15 ਮੱਧ ਰਾਤ 12 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 40, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 18, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਰਵਣ (ਸਵੇਰੇ 6.53 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਪ੍ਰੀਤੀ (ਸ਼ਾਮ 6.01 ਵਜੇ ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ: ਸ਼੍ਰੀ ਗਣੇਸ਼ ਚੌਥ ਵਰਤ, ਸਾਉਣ ਦੇ ਸੋਮਵਾਰ ਵਰਤ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)