ਮਕਰ ਰਾਸ਼ੀ ਵਾਲਿਆਂ ਦੀ ਕੋਰਟ 'ਚ ਸੁਣਵਾਈ ਰਹੇਗੀ ਬਿਹਤਰ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, Feb 23, 2026 - 05:32 AM (IST)

ਮਕਰ ਰਾਸ਼ੀ ਵਾਲਿਆਂ ਦੀ ਕੋਰਟ 'ਚ ਸੁਣਵਾਈ ਰਹੇਗੀ ਬਿਹਤਰ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਰਹਿਣ ਦਾ ਡਰ ਰਹੇਗਾ।
ਬ੍ਰਿਖ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਯਤਨ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ।
ਕਰਕ : ਕਿਸੇ ਵੱਡੇ ਆਦਮੀ ਦੇ ਰੁਖ਼ ’ਚ ਨਰਮੀ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੈਟਲ ਹੋਣ ਦੇ ਨੇੜੇ ਪਹੁੰਚ ਸਕਦੀ ਹੈ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ।
ਕੰਨਿਆ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਆਪਣੀ ਪੇਮੈਂਟ ਕਿਸੇ ਹੇਠ ਫਸਾਓ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ  ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਜਨਰਲ ਹਾਲਤ ਵੀ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਡਾਵਾਂਡੋਲ ਅਤੇ ਅਸਥਿਰ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਡਰੋਗੇ, ਨੁਕਸਾਨ ਦਾ ਵੀ ਡਰ।
ਧਨ : ਕੰਮਕਾਜੀ ਸਾਥੀਆ ਦੇ ਨਾਲ ਮੇਲ-ਜੋਲ ਫਰੂਟਫੁਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਪਰ ਆਪਣੇ ਗੁੱਸੇ ’ਤੇ ਕੰਟਰੋਲ ਰੱਖੇ।
ਮਕਰ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰਸੁਣਵਾਈ ਹੋਵੇਗੀ। ਤੇਜ਼ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮੀਨ : ਮਿੱਟੀ-ਰੇਤਾ ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਅੱਜ ਦਾ ਰਾਸ਼ੀਫਲ
23 ਫਰਵਰੀ 2026, ਸੋਮਵਾਰ
ਫੱਗਣ ਸੁਦੀ ਤਿੱਥੀ ਛਠੀ (ਸਵੇਰੇ 9.10 ਤਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ              ਕੁੰਭ ’ਚ 
ਚੰਦਰਮਾ          ਮੇਖ ’ਚ 
ਮੰਗਲ            ਮਕਰ ’ਚ
ਬੁੱਧ                ਕੁੰਭ ’ਚ 
ਗੁਰੂ               ਮਿਥੁਨ ’ਚ 
ਸ਼ੁੱਕਰ             ਕੁੰਭ ’ਚ 
ਸ਼ਨੀ              ਮੀਨ ’ਚ
ਰਾਹੂ              ਕੁੰਭ ’ਚ                                                     
ਕੇਤੂ               ਸਿੰਘ ’ਚ  

ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 5, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ : ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 8.08 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸਾਧਿਯ (ਸ਼ਾਮ 6.23 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 8.08 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (23-24 ਮੱਧ ਰਾਤ 1.50 ’ਤੇ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਵਜੇ ਤੋਂ ਨੌਂ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News