ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Tuesday, Jan 20, 2026 - 03:55 AM (IST)
ਮੇਖ : ਕਿਸੇ ਅਫਸਰ ਦੇ ਸਾਫਟ-ਲਚੀਲੇ ਰੁਖ ਕਰ ਕੇ ਆਪ ਨੂੰ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਬ੍ਰਿਖ : ਯਤਨ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ :ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਬਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਿਕਸੇ ’ਤੇ ਜ਼ਰੂਰਤ ਤੋਂ ਿਜ਼ਆਦਾ ਭਰੋਸਾ ਵੀ ਨਾ ਕਰੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਟਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।
ਸਿੰਘ : ਵਿਰੋਧ ਪੱਖ ਆਪ ਨੂੰ ਪ੍ਰੇਸ਼ਾਨ ਕਰਨ ਅਤੇ ਲੱਤ ਖਿੱਚਣ ਲਈ ਬਿਜ਼ੀ ਰਹੇਗਾ। ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਕੰਨਿਆ : ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾ ਸਕੋਗੇ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਲਈ ਕੀਤੇ ਗਏ ਆਪ ਦੇ ਯਤਨ ਚੰਗਾ ਰਿਸਪੌਂਸ ਦੇਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਸੱਜਣ- ਮਿੱਤਰ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਤੇਜ਼ ਪ੍ਰਭਾਵ ਵਧੇਗਾ, ਦੁਸ਼ਮਣ ਕਮਜ਼ੋਰ ਰਹਿਣਗੇ।
ਧਨ : ਸਟੀਲ ਫਰਨੀਚਰ, ਸਟੀਲ ਸ਼ਟਰਿੰਗ, ਸਰੀਆ ਲੋਹੇ ਦੇ ਬਣੇ ਸਾਮਾਨ ਦਾ ਕਾਰੋਬਾਰ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਪੈਠ ਬਣੀ ਰਹੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਕੁੰਭ : ਸਮਾਂ ਖਰਚਿਆਂ ਵਾਲਾ, ਅਰਥ ਤੰਗੀ ਵੀ ਰਹੇਗੀ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮੀਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ ਆਦਿ ਦੇ ਟ੍ਰੇਡਰਸ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
20 ਜਨਵਰੀ 2026, ਮੰਗਲਵਾਰ
ਮਾਘ ਸੁਦੀ ਤਿੱਥੀ ਦੂਜ (20-21 ਮੱਧ ਰਾਤ 2.43 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਕਰ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 30, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਦੁਪਹਿਰ 1.07 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸਿੱਧੀ (ਰਾਤ 8.01 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮਕਰ ਰਾਸ਼ੀ ’ਤੇ (20-21ਮੱਧ ਰਾਤ 1.36 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (20-21 ਮੱਧ ਰਾਤ 1.36 ’ਤੇ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਬਾਬਾ ਸ਼੍ਰੀ ਲਾਲ ਦਿਆਲ ਜਯੰਤੀ (ਧਿਆਨਪੁਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
