ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Sunday, Feb 15, 2026 - 06:15 AM (IST)
ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਨੋਬਲ ਹਾਈ ਰਹੇਗਾ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ, ਕਿਉਂਕਿ ਉਹ ਨੁਕਸਾਨ ਵਾਲਾ ਹੋ ਸਕਦਾ ਹੈ।
ਕਰਕ : ਸਿਤਾਰਾ ਸਿਹਤ ਨੂੰ ਵਿਗਾੜਨ, ਪੈਰ ਨੂੰ ਫਿਸਲਾਉਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਤੁਲਾ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ’ਤੇ ਆਪ ਨੂੰ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਮਿੱਤਰ ਸਾਥ ਦੇਣਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਲਈ ਉਨ੍ਹਾਂ ਦਾ ਰੋਲ ਇੰਸਟੂਮੈਂਟਲ ਹੋ ਸਕਦਾ ਹੈ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲਓ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ, ਟੂਰਿੰਗ ਲਾਭ ਦੇਵੇਗੀ।
ਅੱਜ ਦਾ ਰਾਸ਼ੀਫਲ
15 ਫਰਵਰੀ 2026, ਐਤਵਾਰ
ਫੱਗਣ ਵਦੀ ਤਿੱਥੀ ਤ੍ਰਿਤੀਆ (ਦੁਪਹਿਰ 2.24 ਤਕ) ਅਤੇ ਮਗਰੋਂ ਤਿੱਥੀ ਚਤੁਰਥੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਬੁੱਧ ਕੁੰਭ 'ਚ
ਸ਼ਨੀ ਮੀਨ 'ਚ
ਚੰਦਰਮਾ ਧਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮਕਰ 'ਚ
ਸ਼ੁੱਕਰ ਕੁੰਭ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947,ਮਿਤੀ : 26 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 26, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ : ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 4.10 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਜਰ (15-16 ਮੱਧ ਰਾਤ 3.24 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.10 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਬੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ 10 ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
