ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Monday, Dec 22, 2025 - 01:53 AM (IST)

ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਸਰਕਾਰ ਦਰਬਾਰ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫਸਰ ਵੀ ਮਿਹਰਬਾਨ-ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਪੈਰ ਫਿਸਲਣ ਦਾ ਡਰ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਮਨ ਵੀ ਕੁਝ ਡਰਿਆ-ਡਰਿਆ ਰਹੇਗਾ।
ਕਰਕ : ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਇਰਾਦਿਆਂ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਸਦਭਾਅ ਤਾਲਮੇਲ ਰਹੇਗਾ।
ਸਿੰਘ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਸਮਝਦਾਰੀ ਨਾਲ ਉਨ੍ਹਾਂ ਨੂੰ ਟੈਕਲ ਕਰਨਾ ਸਹੀ ਰਹੇਗਾ।
ਕੰਨਿਆ : ਆਪ ਆਪਣੀ ਭੱਜਦੌੜ ਨਾਲ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਸ਼ੁਭ ਕੰਮਾਂ ’ਚ ਧਿਆਨ।
ਤੁਲਾ : ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਮਿੱਤਰ ਅਤੇ ਕੰਮਕਾਜੀ ਸਹਿਯੋਗੀ ਆਪ ਦੇ ਹਰ ਪ੍ਰਸਤਾਵ ’ਤੇ ਆਪ ਦਾ ਸਾਥ ਦੇਣਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ  ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕੁੰਭ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਆਪ ਕਿਸੇ ਕਾਰੋਬਾਰੀ ਸਮੱਿਸਆ ’ਤੇ ਕੰਟਰੋਲ ਕਰ ਲਓਗੇ।

22 ਦਸੰਬਰ 2025, ਸੋਮਵਾਰ
ਪੋਹ ਸੁਦੀ ਤਿੱਥੀ ਦੂਜ (ਸਵੇਰੇ 10.52 ਤੱਕ) ਅਤੇ ਮਗਰੋਂ ) ਤਿੱਥੀ ਤੀਜ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਧਨ ’ਚ 
ਚੰਦਰਮਾ     ਧਨ ’ਚ 
ਮੰਗਲ       ਧਨ ’ਚ
 ਬੁੱਧ         ਬ੍ਰਿਸ਼ਚਕ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਬ੍ਰਿਸ਼ਚਕ  ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਪੋਹ), ਹਿਜਰੀ ਸਾਲ 1447, ਮਹੀਨਾ :ਰਜਬ, ਤਰੀਕ : 1, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (22-23 ਮੱਧ ਰਾਤ 5.32 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਧਰੁਵ (ਸ਼ਾਮ 4.41 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 10.07 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ), ਪੁਰਬ, ਦਿਵਸ ਅਤੇ  ਤਿਓਹਾਰ : ਰਾਸ਼ਟਰੀ ਸ਼ਕ ਪੋਹ ਮਹੀਨਾ ਅਤੇ ਰਜਬ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News