ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Monday, Jan 19, 2026 - 06:12 AM (IST)
ਮੇਖ : ਕਿਸੇ ਰਾਜਕੀ ਕੰਮ ਲਈ ਆਪ ਰਾਹੀਂ ਕੀਤੀ ਗਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ ਰਹੇਗੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਡਿੱਗਣ-ਫਿਸਲਣ ਦਾ ਵੀ ਡਰ ਰਹੇਗਾ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟੀ ’ਤੇ ਤਾਲਮੇਲ ਸਹਿਯੋਗ ਰਹੇਗਾ।
ਸਿੰਘ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਦੂਜਿਆਂ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ, ਸਫਰ ਵੀ ਟਾਲ ਦਿਓ।
ਕੰਨਿਆ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋਵੇਗੀ।
ਤੁਲਾ : ਕੋਰਟ ਕਚਹਿਰੀ ’ਚ ਜਾਣ ਜਾਂ ਉਸ ਦੇ ਨਾਲ ਜੁੜੇ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ-ਬੜ੍ਹਤ ਵੱਲ,ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ।
ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੀ ਕਲਪੁਰਜ਼ਿਆਂ, ਲੋਹੇ ਦੇ ਬਣੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ।
ਕੁੰਭ : ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਆਪਣੇ- ਆਪ ਨੂੰ ਦੂਜਿਆਂ ਦੇ ਝਾਂਸਿਆਂ ਤੋਂ ਵੀ ਬਚਾ ਕੇ ਰੱਖੋ।
ਮੀਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ।
19 ਜਨਵਰੀ 2026, ਸੋਮਵਾਰ
ਮਾਘ ਸੁਦੀ ਤਿੱਥੀ ਏਕਮ (19-20 ਮੱਧ ਰਾਤ 2.15 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਕਰ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 29 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 29, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (ਪੁਰਵ ਦੁਪਹਿਰ 11.53 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਵਜਰ (ਰਾਤ 8.45 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਮਾਘ ਸੁਦੀ ਪੱਖ ਅਤੇ ਮਾਘ ਗੁਪਤ ਨਵਰਾਤਰੇ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
