ਮਕਰ ਰਾਸ਼ੀ ਵਾਲਿਆਂ ਦੀ ਸਿਹਤ ''ਚ ਵਿਗਾੜ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Saturday, Jul 18, 2026 - 05:13 AM (IST)

ਮਕਰ ਰਾਸ਼ੀ ਵਾਲਿਆਂ ਦੀ ਸਿਹਤ ''ਚ ਵਿਗਾੜ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸੰਤਾਨ ਸਹਿਯੋਗ ਤਾਂ ਦੇਵੇਗੀ ਪਰ ਉਹ ਦੁਵਿਧਾ ’ਚ ਰਹੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਜਾਇਦਾਦੀ ਕੰਮਾਂ ਲਈ ਆਪ ਦਾ ਕਦਮ ਰੁਕਦਾ-ਰੁਕਦਾ ਜਿਹਾ ਨਜ਼ਰ ਆਵੇਗਾ, ਇਸ ਲਈ ਕੋਈ ਖਾਸ ਨਤੀਜਾ ਨਾ ਮਿਲੇਗਾ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਸਿਤਾਰਾ ਕਾਰੋਬਾਰੀ ਕੰਮਾਂ ਲਈ ਬੇਸ਼ਕ ਚੰਗਾ ਹੈ, ਤਾਂ ਵੀ ਆਪ ਨੂੰ ਕੰਮਕਾਜੀ ਡੀਲਿੰਗ ਅੱਖਾਂ ਖੋਲ ਕੇ ਕਰਨਾ ਚਾਹੀਦਾ ਹੈ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਤਬੀਅਤ ’ਚ ਕੁਝ ਤੇਜ਼ੀ ਰਹੇਗੀ।
ਕੰਨਿਆ : ਧਿਆਨ ਰੱਖੋ ਕਿ ਅਚਾਨਕ ਉਭਰਨ ਵਾਲੀ ਕਿਸੇ ਪ੍ਰਾਬਲਮ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ।
ਤੁਲਾ : ਠੇਕੇਦਾਰੀ ਜਾਂ ਸਰਕਾਰੀ ਡਿਪਾਰਟਮੈਂਟ ਨੂੰ ਸਾਮਾਨ ਸਪਲਾਈ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਸ਼ਚਕ : ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਕੋਈ ਖਾਸ ਨਤੀਜਾ ਨਾ ਦੇਵੇਗਾ, ਤਬੀਅਤ ਅਪਸੈੱਟ ਜਿਹੀ ਰਹੇਗੀ।
ਧਨ : ਸੋਚ ਵਿਚਾਰ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਪੈਰ ਜਮ੍ਹਾ ਕੇ ਚਲੋ ਫ਼ਿਰੋ ਕਿਉਂਕਿ ਫ਼ਿਸਲਣ ਦਾ ਡਰ ਹੋ ਸਕਦਾ ਹੈ।
ਮਕਰ : ਖਾਣਾ-ਪੀਣਾ ਪਰਹੇਜ਼ ਨਾਲ ਕਰੋ, ਕਿਉਂਕਿ ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਾ ਵਿਗੜਿਆ ਜਿਹਾ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।
ਮੀਨ : ਡਰੇ-ਡਰੇ ਮਨ ਅਤੇ ਮਨੋਬਲ ’ਚ ਟੁਟਣ ਕਰ ਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।

18 ਜੁਲਾਈ 2026, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਪੰਚਮੀ (18-19 ਮੱਧ ਰਾਤ 3.43 ਤਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕਰਕ ’ਚ 
ਚੰਦਰਮਾ    ਸਿੰਘ ’ਚ 
ਮੰਗਲ      ਬ੍ਰਿਖ ’ਚ
ਬੁੱਧ         ਮਿਥੁਨ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਸਿੰਘ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 3, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫ਼ਾਲਗੁਣੀ (ਸ਼ਾਮ 6.01 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫ਼ਾਲਗੁਣੀ, ਯੋਗ : ਵਰਿਯਾਨ (ਰਾਤ 8.46 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 11.59 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News