ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਦੇਖੋ ਆਪਣੀ ਰਾਸ਼ੀ
Tuesday, Dec 23, 2025 - 04:28 AM (IST)
ਮੇਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਅਤੇ ਬੇਵਸ ਮਹਿਸੂਸ ਕਰਨਗੇ।
ਬ੍ਰਿਖ : ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਸਫਲਤਾ ਦੇਵੇਗਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਵੀ ਸਿਰੇ ਚੜ੍ਹੇਗੀ, ਨੇਕ ਕੰਮਾਂ ’ਚ ਧਿਆਨ।
ਮਿਥੁਨ : ਸਿਤਾਰਾ ਸਿਹਤ ਖਾਸ ਕਰਕੇ ਪੇਟ ਲਈ ਕਮਜ਼ੋਰ ਹੈ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਣਾ ਸਹੀ ਰਹੇਗਾ।
ਕਰਕ :ਕਾਰੋਬਾਰੀ ਕੰਮਾਂ ਲਈ ਸਮਾਂ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਦੋਨੋਂ-ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਸਿੰਘ : ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖੋਗੇ, ਸਫਰ ਵੀ ਨਾ ਕਰੋ।
ਕੰਨਿਆ :ਕਿਸੇ ਧਾਰਮਿਕ ਸਮਾਗਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ :ਯਤਨ ਕਰਨ ’ਤੇ ਕਿਸੇ ਜਾਇਦਾਦੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਅਫਸਰ ਵੀ ਸਾਫਟ ਕੰਸੀਡ੍ਰੇਟ ਰਹਿਣਗੇ।
ਬ੍ਰਿਸ਼ਚਕ : ਆਪ ਆਪਣੀ ਭੱਜਦੌੜ ਨਾਲ ਹਰ ਕੰਮ ਨੂੰ ਅੱਗੇ ਵਧਾਉਣ ਦੀ ਹਿੰਮਤ ਰੱਖੋਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਲਾਭਕਾਰੀ ਰਹੇਗੀ, ਕੰਮਕਾਜੀ ਕੰਮ ਨਿਪਟਾਉਣ ’ਚ ਆਪ ਐਕਟਿਵ ਰਹੋਗੇ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ, ਧਨ ਹਾਨੀ ਦਾ ਵੀ ਡਰ ਰਹੇਗਾ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਅੱਗੇ ਵਧੇਗਾ।
23 ਦਸੰਬਰ 2025, ਮੰਗਲਵਾਰ
ਪੋਹ ਸੁਦੀ ਤਿੱਥੀ ਤੀਜ (ਦੁਪਹਿਰ 12.13 ਤੱਕ) ਅਤੇ ਮਗਰੋਂ ) ਤਿੱਥੀ ਤੀਜ ਚੌਥ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਮਕਰ ’ਚ
ਮੰਗਲ ਧਨੁ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 2 (ਪੋਹ), ਹਿਜਰੀ ਸਾਲ 1447, ਮਹੀਨਾ :ਰਜਬ, ਤਰੀਕ : 2, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (23 ਦਸੰਬਰ ਦਿਨ ਰਾਤ ਅਤੇ 24 ਨੂੰ ਸਵੇਰੇ 7.08 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ :ਵਿਆਘਾਤ (ਸ਼ਾਮ 4.30 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਸ਼ੁਰੂ ਹੋਵੇਗੀ (23-24 ਮੱਧ ਰਾਤ 12.43 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਚੌਧਰੀ ਚਰਨ ਸਿੰਘ ਜਯੰਤੀ। ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
