ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Saturday, Sep 27, 2025 - 06:53 AM (IST)

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਬਹੁਤ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਜਿਹੇ ਰਹਿਣਗੇ।
ਮਿਥੁਨ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।
ਕਰਕ : ਸੰਤਾਨ ਪੂਰੀ ਤਰ੍ਹਾਂ ਨਾਲ ਨਾ ਤਾਂ ਸਾਥ ਦੇਵੇਗੀ ਅਤੇ ਨਾ ਹੀ ਤਾਲਮੇਲ ਰੱਖੇਗੀ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਰਹਿਣਗੇ।
ਸਿੰਘ : ਕਿਉਂਕਿ ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਨਾ ਲਓ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲਾ ਕੋਈ ਸਾਥੀ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰ ਸਕਦਾ ਹੈ, ਇਸ ਲਈ ਸੰਭਲ ਕੇ ਰਹੋ।
ਤੁਲਾ : ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਨਿਪਟਾਓ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ, ਧਨ ਹਾਨੀ ਦਾ ਡਰ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਅਸ਼ਾਂਤ-ਡਿਸਟਰਬ ਅਤੇ ਪ੍ਰੇਸ਼ਾਨ ਜਿਹਾ ਰਹੇਗਾ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ।
ਧਨ : ਸਿਤਾਰਾ ਉਲਝਣਾਂ-ਝਮੇਲਿਆਂ, ਪੰਗਿਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਕੰਮ ਜਾਂ ਕੋਸ਼ਿਸ਼ ਲਈ ਕੋਈ ਪਹਿਲ ਨਾ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਈ ਸਮਾਂ ਬਿਹਤਰ, ਇੱਜ਼ਤ ਮਾਣ ਦੀ ਪ੍ਰਾਪਤੀ।
ਕੁੰਭ : ਸਰਕਾਰੀ ਕੰਮਾਂ ਲਈ ਸਮਾਂ ਕਮਜ਼ੋਰ, ਰੁਕਾਵਟਾਂ-ਮੁਸ਼ਕਿਲਾਂ ਜਾਗਦੀਆਂ ਰਹਿਣਗੀਆਂ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮੀਨ : ਸਮਾਂ ਉਲਝਣਾਂ-ਰੁਕਾਵਟਾਂ ਵਾਲਾ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
27 ਸਤੰਬਰ 2025, ਸ਼ਨੀਵਾਰ
ਅੱਸੂ ਸੁਦੀ ਤਿੱਥੀ ਪੰਚਮੀ (ਦੁਪਹਿਰ 12.04 ਤਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 4, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ : ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (27-28 ਮੱਧ ਰਾਤ 1.08 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਪ੍ਰੀਤੀ (ਰਾਤ 11.46 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 27-28 ਮੱਧ ਰਾਤ 1.08 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ : ਵਿਸ਼ਵ ਸੈਰ ਸਪਾਟਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)