ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Sunday, Jun 28, 2026 - 08:12 AM (IST)

ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆਂ-ਵਿਗੜਿਆਂ ਰਹੇਗਾ, ਸਫਰ ਵੀ ਨਾ ਕਰੋ।
ਬ੍ਰਿਖ : ਕਾਰੋਬਾਰੀ ਦਸ਼ਾ ਚੰਗੀ, ਪਰ ਕਾਰੋਬਾਰੀ ਕੋਸ਼ਿਸ਼ਾਂ-ਬੇਧਿਆਨੀ ਨਾਲ ਨਾ ਕਰਨਾ  ਸਹੀ ਰਹੇਗਾ, ਮਨ ਕਿਸੇ ਨਾ ਕਿਸੇ ਕਾਰਨ ਪ੍ਰੇਸ਼ਾਨ ਰਹੇਗਾ।
ਮਿਥੁਨ : ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕਰਕ : ਸੰਤਾਨ ਦੇ ਰੁਖ ’ਤੇ ਅੱਖਾਂ ਬੰਦ ਕਰ ਕੇ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਉਹ ਸ਼ਾਇਦ ਕਿਸੇ ਖਾਸ ਮਾਮਲੇ ’ਤੇ ਆਪ ਨਾਲ ਸਹਿਯੋਗ ਨਾ ਕਰੇਗੀ।
ਸਿੰਘ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੇ ਯਤਨ ਸ਼ਾਇਦ ਪਾਜ਼ੇਟਿਵ ਨਤੀਜਾ ਨਾ ਦੇਣਗੇ, ਇਸ ਲਈ ਕੋਈ ਵੀ ਯਤਨ ਨਾ ਕਰਨਾ ਬਿਹਤਰ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਆਪ ਨਾਲ ਕਿਸੇ ਗੱਲ ’ਤੇ ਸਹਿਯੋਗ ਕਰਨਗੇ ਅਤੇ ਨਾ ਹੀ ਆਪ ਦੇ ਕਿਸੇ ਸੁਝਾਓ ਨਾਲ ਇਤਫਾਕ ਕਰਨਗੇ।
ਤੁਲਾ : ਕਿਉਂਕਿ ਕੰਮਕਾਜੀ ਕੋਸ਼ਿਸ਼ਾਂ ਬੇ-ਨਤੀਜਾ ਰਹਿਣਗੀਆਂ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰ ਅਤੇ ਨਾ ਹੀ ਉਧਾਰੀ ’ਚ ਫਸੋ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਮਨ ਡਰਿਆ-ਡਰਿਆ ਜਿਹਾ ਰਹੇਗਾ, ਮਨੋਬਲ ’ਚ ਟੁੱਟਣ ਰਹੇਗੀ।
ਧਨ : ਸਿਤਾਰਾ ਖਰਚਿਆਂ ਵਾਲਾ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਨਾ ਦਿਓ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰਕੇ, ਆਪ ਦੀਆਂ ਮੁਸ਼ਕਿਲਾਂ ਪ੍ਰੇਸ਼ਾਨੀਆਂ ਵਧਣਗੀਆਂ।
ਮੀਨ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।

28 ਜੂਨ 2026, ਐਤਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਚੌਦਸ (28-29 ਮੱਧ ਰਾਤ 3.07 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ     ਬ੍ਰਿਸ਼ਚਕ ’ਚ 
ਮੰਗਲ       ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :7 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 12, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ :  ਜੇਸ਼ਠਾ ( 28-29 ਮੱਧ ਰਾਤ 1.09 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ), ਯੋਗ : ਸ਼ੁੱਭ (ਦੁਪਹਿਰ 1.30 ਤੱਕ) ਅਤੇ ਮਗਰੋਂ ਯੋਗ ਸ਼ੁਕਲ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (28-29 ਮੱਧ ਰਾਤ 1.09 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 28-29 ਮੱਧ ਰਾਤ 1.09 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭੱਦਰਾ ਸ਼ੁਰੂ ਹੋਵੇਗੀ (28-29 ਮੱਧ ਰਾਤ 3.07 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News