ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Mar 02, 2026 - 06:49 AM (IST)
ਮੇਖ : ਕਿਸੇ ਸੱਜਣ ਮਿੱਤਰ ਨਾਲ ਮੇਲ ਮਿਲਾਪ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋ ਸਕਦਾ ਹੈ, ਜਾਇਜ਼ ਕੰਮਾਂ ’ਤੇ ਖਰਚ ਹੋਵੇਗਾ।
ਬ੍ਰਿਖ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ ’ਚ ਕਦਮ ਬੜ੍ਹਤ ਵਲ, ਸਰਕਾਰੀ ਮੋਰਚੇ ’ਤੇ ਆਪ ਦੀ ਪੈਠ-ਦਨਦਨਾਹਟ ਵਧੇਗੀ।
ਕਰਕ : ਕਮਜ਼ੋਰ ਸਿਤਾਰੇ ਕਰਕੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਕੋਈ ਇੰਪਰੋਟੈਂਟ ਕੰਮ ’ਚ ਹੱਥ ’ਚ ਨਾ ਲਓ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਪਲਾਨਿੰਗ ਪ੍ਰੋਗਰਾਮਿੰਗ ਫਰੂਟਫੁਲ ਰਹੇਗੀ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਰੁਖ ਤੋਂ ਨਿਰਾਸ਼ਾ ਹੋਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਵਧੇਗਾ।
ਤੁਲਾ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਦੇ ਕਦਮ ਨੂੰ ਹਰ ਮੋਰਚੇ ’ਤੇ ਬੜ੍ਹਤ ਵੱਲ ਰਖੇਗਾ ਪਰ ਕਿਸੇ ਪ੍ਰਬਲ ਵਿਰੋਧੀ ਨਾਲ ਟਕਰਾਅ ਦਾ ਡਰ ਵਧੇਗਾ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਧਨ :ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਸਹੀ ਰਹੇਗਾ, ਮਨ ਵੀ ਟੈਂਸ ਅਸ਼ਾਂਤ ਜਿਹਾ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ।
ਮੀਨ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
2 ਮਾਰਚ, ਸੋਮਵਾਰ
ਫੱਗਣ ਸੁਦੀ ਤਿੱਥੀ ਚੌਦਸ (ਸ਼ਾਮ 5.56 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 17, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ : ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 7.52 ਤੱਕ) ਅਤੇ ਮਗਰੋਂ ਮੱਘਾ ਯੋਗ : ਸ਼ੋਭਨ (ਬਾਅਦ ਦੁਪਹਿਰ 2.32 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ, ਸ਼੍ਰੀ ਲਕਸ਼ਮੀ ਨਾਰਾਇਣ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
