ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, May 20, 2026 - 07:26 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹਟੇਗੀ, ਕੰਮਕਾਜੀ ਮਾਮਲਿਆਂ ’ਚ ਕਦਮ ਬੜ੍ਹਤ ਵੱਲ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਸੁਖਦ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕਰਕ : ਖਰਚਿਆਂ ਦਾ ਜ਼ੋਰ, ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਉਨ੍ਹਾਂ ਨੂੰ ਟਾਲ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ, ਸਫਰ ਵੀ ਪ੍ਰੇਸ਼ਾਨੀ ਵਾਲਾ।
ਸਿੰਘ : ਖੇਤੀ ਉਤਪਾਦਾਂ, ਖਾਦਾਂ- ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ : ਸਫਲਤਾ ਸਾਥ ਦੇਵੇਗੀ , ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੈਟਲ ਕਰਨ ’ਚ ਸਫਲਤਾ ਮਿਲੇਗੀ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ ਰਹੇਗਾ।
ਬ੍ਰਿਸ਼ਚਕ : ਸਿਹਤ ਖਾਸ ਕਰ ਕੇ ਪੇਟ ਦੀ ਸੰਭਾਲ ਰੱਖਣੀ ਚਾਹੀਦੀ ਹੈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸਮਾਂ ਸੰਤੋਖ ਨਾਲ ਕੱਟੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਕਮਜ਼ੋਰ ਮਨੋਬਲ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ।
ਕੁੰਭ : ਸਿਤਾਰਾ ਬਿਹਤਰ, ਕਾਰੋਬਾਰੀ ਦਸ਼ਾ ਚੰਗੀ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਕੀਤਾ ਗਿਆ ਕੋਈ ਯਤਨ ਚੰਗਾ ਨਤੀਜਾ ਦੇਵੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

20 ਮਈ 2026, ਬੁੱਧਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਚੌਥ (ਪੁਰਵ ਦੁਪਹਿਰ 11.07 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਬ੍ਰਿਖ ’ਚ 
ਚੰਦਰਮਾ      ਮਿਥੁਨ ’ਚ 
ਮੰਗਲ        ਮੇਖ ’ਚ
ਬੁੱਧ           ਬ੍ਰਿਖ ’ਚ 
ਗੁਰੂ          ਮਿਥੁਨ ’ਚ 
ਸ਼ੁੱਕਰ        ਮਿਥੁਨ ’ਚ 
ਸ਼ਨੀ         ਮੀਨ ’ਚ
ਰਾਹੂ         ਕੁੰਭ ’ਚ                                                     
ਕੇਤੂ         ਸਿੰਘ ’ਚ
  
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 2, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ  (ਸਵੇਰੇ 6.12 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੂਲ (ਦੁਪਹਿਰ 2.10 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 10.39 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.07 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਿੱਧੀ ਵਿਨਾਯਕ ਚੌਥ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News