ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, May 13, 2026 - 05:13 AM (IST)

ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਉਲਝਣਾਂ ਕਰ ਕੇ ਕਿਸੇ ਬਣੇ-ਬਣਾਏ ਕੰਮ ਦੇ ਵਿਗੜਣ ਦਾ ਡਰ ਰਹੇਗਾ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿ ਕੇ ਹਰ ਸਥਿਤੀ ਨਾਲ ਨਿਪਟੋ।
ਬ੍ਰਿਖ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਡੈਕੋਰੇਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਸਫਰ ਦਾ ਪ੍ਰੋਗਰਾਮ ਵੀ ਨਾ ਬਣਾਉਣਾ ਸਹੀ ਰਹੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਦਾ ਡਰ ਰਹਿ ਸਕਦਾ ਹੈ।
ਤੁਲਾ : ਸ਼ਤਰੂ ਕਿਉਂਕਿ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸਲਈ ਉਨ੍ਹਾਂ ਵਲੋਂ ਸਾਵਧਾਨ ਰਹਿਣਾ ਸਹੀ ਰਹੇਗਾ।
ਬ੍ਰਿਸ਼ਚਕ : ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਕੋਰਟ-ਕਚਹਿਰੀ ਨਾਲ ਜੁੜੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ,ਪਲਾਨਿੰਗ ਅਤੇ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਪਾਣੀ ਦੀ ਵਰਤੋਂ ਸੀਮਾ ’ਚ ਕਰੋ।

13 ਮਈ 2026, ਬੁੱਧਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਇਕਾਦਸ਼ੀ (ਦੁਪਹਿਰ 1.30 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੇਖ ’ਚ 
ਚੰਦਰਮਾ      ਮੀਨ ’ਚ 
ਮੰਗਲ        ਮੇਖ ’ਚ
 ਬੁੱਧ          ਮੇਖ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਬ੍ਰਿਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ 

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 25, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (13-14 ਮੱਧ ਰਾਤ 12.18 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਿਸ਼ਕੁੰਭ (ਰਾਤ 8.55 ਵਜੇ ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 13-14 ਮੱਧ ਰਾਤ 12.18 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅਪਰਾ ਇਕਾਦਸ਼ੀ ਵਰਤ, ਭਦਰਕਾਲੀ ਇਕਾਦਸ਼ੀ, ਮੇਲਾ ਭਦਰਕਾਲੀ (ਕਪੂਰਥਲਾ, ਪੰਜਾਬ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News