ਕਰਕ ਰਾਸ਼ੀ ਵਾਲਿਆਂ ਲਈ ਪ੍ਰਾਪਰਟੀ ਦੇ ਕੰਮ ਲਈ ਤੁਹਾਡੇ ਯਤਨ ਸਫਲ ਹੋ ਸਕਦੇ ਹਨ, ਦੇਖੋ ਆਪਣੀ ਰਾਸ਼ੀ
Monday, Mar 17, 2025 - 03:48 AM (IST)

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ।
ਬ੍ਰਿਖ : ਸ਼ਤਰੂਆਂ ਤੋਂ ਫਾਸਲਾ ਰੱਖਣਾ ਜ਼ਰੂਰੀ, ਕਿਉਂਕਿ ਉਹ ਆਪ ਨੂੰ ਕਿਸੇ ਨਾ ਕਿਸੇ ਕਾਰਨ ਪ੍ਰੇਸ਼ਾਨ, ਰੱਖ ਸਕਦੇ ਹਨ, ਪਰ ਜਨਰਲ ਹਾਲਾਤ ਅਨੁਕੂਲ।
ਮਿਥੁਨ : ਸੰਤਾਨ ਦੇ ਸਹਿਯੋਗੀ ਅਤੇ ਸੁਪਰੋਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਪ੍ਰਾਪਰਟੀ ਦੇ ਕੰਮ ਲਈ ਆਪ ਦੇ ਯਤਨ ਸਫਲ ਹੋ ਸਕਦੇ ਹਨ, ਮਾਣ-ਸਨਮਾਨ ਦੀ ਪ੍ਰਾਪਤੀ, ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ।
ਸਿੰਘ : ਕਿਸੇ ਵੱਡੇ ਆਮੀ ਜਾਂ ਮਿੱਤਰ ਦਾ ਰੋਲ ਆਪ ਦੀ ਕਿਸੀ ਸਮੱਸਿਆ ਨੂੰ ਸੈਟਲ ਕਰਨ ’ਚ ਹੈਲਪਫੁਲ ਹੋਵੇਗਾ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀਆਂ ਹਨ।
ਬ੍ਰਿਸ਼ਚਕ : ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਧਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ’ਚ ਕੋਈ ਪੇਚੀਦਗੀ ਹਟੇਗੀ।
ਮਕਰ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਵੀ ਕਮਜ਼ੋਰ-ਤੇਜਹੀਣ ਰਹਿਣਗੇ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜਨ, ਕਥਾ-ਵਾਰਤਾ ਭਜਨ ਕੀਰਤਨ ਸੁਨਣ ’ਚ ਰੁਚੀ ਰਹੇਗੀ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਕਿਸੇ ਤੋਂ ਜ਼ਿਆਦਾ ਭਰੋਸਾ ਕਰਨਾ ਵੀ ਗਲਤ ਰਹੇਗਾ।
17 ਮਾਰਚ 2025, ਸੋਮਵਾਰ
ਚੇਤ ਵਦੀ ਤਿੱਥੀ ਤੀਜ (ਸ਼ਾਮ 7.34 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਬਾਅਦ ਦੁਪਹਿਰ 2.47 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਧਰੁਵ (ਬਾਅਦ ਦੁਪਹਿਰ 3.45 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸ਼ਾਮ 7.34 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਗਣੇਸ਼ ਚਤੁਰਥੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)