ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Saturday, May 16, 2026 - 05:06 AM (IST)

ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਾਰੋਬਾਰੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਮਨ ਅਸ਼ਾਂਤ ਪ੍ਰੇਸ਼ਾਨ ਡਿਸਟਰਬ ਰਹੇਗਾ।
ਬ੍ਰਿਖ : ਧਿਆਨ ਰੱਖੋ ਕਿ ਉਲਝਣਾਂ-ਸਮੱਸਿਆਵਾਂ ਕਰਕੇ ਆਪ ਦਾ ਕੋਈ ਬਣਿਆ-ਬਣਾਇਆ ਪ੍ਰੋਗਰਾਮ ਕਿਧਰੇ ਖਰਾਬ ਨਾ ਹੋ ਜਾਵੇ, ਖਰਚਿਆਂ ਦਾ ਪ੍ਰੈਸ਼ਰ ਰਹੇਗਾ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਉਲਝਣਾਂ-ਝਮੇਲਿਆਂ ਦੇ ਬਾਵਜੂਦ ਵੀ ਸਰਕਾਰੀ ਕੰਮਾਂ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੰਨਿਆ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜੀਆ-ਵਿਗੜੀਆ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਰਹੇਗਾ।
ਬ੍ਰਿਸ਼ਚਕ : ਬੇਸ਼ਕ ਆਪ ਐਕਟਿਵ-ਇਫ਼ੈਕਟਿਵ ਤਾਂ ਰਹੋਗੇ ਫ਼ਿਰ ਵੀ  ਦੁਸ਼ਮਣ ਆਪ ਦੇ ਖਿਲਾਫ਼ ਆਪਣੀਆਂ ਸ਼ਰਾਰਤਾਂ ’ਚ ਬਿਜ਼ੀ ਰਹਿਣਗੇ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸੰਤਾਨ ਦੇ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਮੁਸ਼ਕਿਲ ਨੂੰ ਸੈਟਲ ਕਰਨ ’ਚ ਸਫ਼ਲਤਾ ਮਿਲੇਗੀ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ, ਭੱਜਦੌੜ ਵੀ ਬਣੀ ਰਹੇਗੀ।
ਮੀਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।

16 ਮਈ 2026, ਸ਼ਨੀਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਮੱਸਿਆ (16-17 ਮੱਧ ਰਾਤ 1.31 ਤਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਬ੍ਰਿਖ ’ਚ 
ਚੰਦਰਮਾ      ਮੇਖ ’ਚ 
ਮੰਗਲ        ਮੇਖ ’ਚ
 ਬੁੱਧ          ਬ੍ਰਿਖ ’ਚ 
 ਗੁਰੂ          ਮਿਥੁਨ ’ਚ 
 ਸ਼ੁੱਕਰ        ਮਿਥੁਨ ’ਚ 
 ਸ਼ਨੀ         ਮੀਨ ’ਚ
 ਰਾਹੂ         ਕੁੰਭ ’ਚ                                                     
 ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 26 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 28, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸ਼ਾਮ 5.31 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸੌਭਾਗਿਯਾ  (ਸਵੇਰੇ 10.26 ਤਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 10.47 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼ੁਧ ਜੇਠ ਮੱਸਿਆ, ਸ਼ਨੈਸਚਰੀ ਜਯੰਤੀ, ਸ਼ਨੀ ਵਾਰੀ ਮੱਸਿਆ, ਵਟ ਸਾਵਿਤਰੀ ਵਰਤ, (ਮੱਸਿਆ ਪੱਖ), ਭਾਵੁਕਾ ਮੱਸਿਆ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News