ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Jun 25, 2025 - 07:07 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਸਾਥੀ ਆਪ ਨਾਲ ਕੋ-ਅਾਪਰੇਟ ਕਰਨਗੇ ਅਤੇ ਇਤਫਾਕ ਰੱਖਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ।
ਕਰਕ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਨਾਲ ਸੁਣਨਗੇ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਨਾਲ ਸੁਣਨਗੇ।
ਤੁਲਾ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਤੇਜ ਪ੍ਰਭਾਵ -ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਬ੍ਰਿਸ਼ਚਕ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਪੈਰ ਨੂੰ ਫਿਸਲਾਉਣ ਵਾਲਾ, ਵੈਸੇ ਵੀ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਸ਼ਤਰੂਆਂ ’ਤੇ ਭਰੋਸਾ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ।
ਕੁੰਭ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਅਰਥ ਦਸ਼ਾ ਵੀ ਠੀਕ-ਠਾਕ ਪਰ ਸੁਭਾਅ ’ਚ ਗੱੁਸਾ।
ਮੀਨ : ਜਾਇਦਾਦੀ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਾੜਸਤੀ ਕਰ ਕੇ ਮੁਸ਼ਕਲਾਂ ਝਮੇਲੇ ਜਾਗਦੇ ਰਹਿਣਗੇ, ਅਹਿਤਿਆਤ ਰੱਖੋ।
25 ਜੂਨ 2025, ਬੁੱਧਵਾਰ
ਹਾੜ੍ਹ ਵਦੀ ਤਿੱਥੀ ਮੱਸਿਆ (ਬਾਅਦ ਦੁਪਹਿਰ 4.02 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਜਿਲਹਿ਼ਜ਼ , ਤਰੀਕ : 28, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.41 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਗੰਡ (ਸਵੇਰੇ 6 ਵਜੇ ਤਕ) ਅਤੇ ਮਗਰੋਂ ਯੋਗ ਵ੍ਰਿਧੀ , ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਆਸ਼ਾੜੀ ਮੱਸਿਆ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)