ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Tuesday, Sep 02, 2025 - 06:58 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ - ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾਾ ਸੀਮਾ ’ਚ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ :  ਵਪਾਰਕ ਅਤੇ ਕੰਮਕਾਜੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਅਾ ਰਹੇਗਾ।
ਕਰਕ : ਦੁਸ਼ਮਣਾਂ ਦੀ ਉਛਲਕੂਦ ਆਪ ਦੀਆਂ  ਪ੍ਰੇਸ਼ਾਨੀਅਾਂ ਵਧਾ ਸਕਦੀ ਹੈ, ਇਸ ਲਈ ਅਾਪ ਨੂੰ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਅਾਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਕੰਨਿਆ : ਕੋਰਟ-ਕਚਹਿਰੀ ਦੇ ਕਿਸੇ ਕੰੰੰਮ ’ਚ  ਅਾਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਅਾਪ ਦੀ ਗੱਲ ਧਿਅਾਨ ਨਾਲ ਸੁਣਨਗੇ।
ਤੁਲਾ : ਜੇ ਕਿਸੇ ਅਾਦਮੀ ਦੀ ਮਦਦ-ਸਹਿਯੋਗ ਲੈਣ ਲਈ, ਅਾਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਅਾਪ ਦੀ ਗੱਲ ਧਿਅਾਨ ਨਾਲ ਸੁਣਨਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਅਾਂ ਨੂੰ ਅਾਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਮਕਰ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਅਾਂ -ਪੇਚੀਦਗੀਅਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ, ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ  : ਰਾਜ ਦਰਬਾਰ ’ਚ ਜਾਣ ’ਤੇ ਆਪ ਦੀ ਪੈਠ -ਧਾਕ ਵਧੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੇ ਪ੍ਰਤੀ ਸੁਪੋਰਟਿਵ ਰੁਖ ਰੱਖਣਗੇ।

ਅੱਜ ਦਾ ਰਾਸ਼ੀਫਲ
2 ਸਤੰਬਰ 2025, ਮੰਗਲਵਾਰ
ਭਾਦੋਂ ਸੁਦੀ ਤਿੱਥੀ ਦਸਮੀ (2-3 ਮੱਧ ਰਾਤ 3.53 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ   ਧਨ ’ਚ 
ਮੰਗਲ    ਕੰਨਿਆ ’ਚ
 ਬੁੱਧ       ਸਿੰਘ ’ਚ 
 ਗੁਰੂ      ਮਿਥੁਨ ’ਚ 
 ਸ਼ੁੱਕਰ    ਕਰਕ ’ਚ 
 ਸ਼ਨੀ     ਮੀਨ ’ਚ
 ਰਾਹੂ     ਕੁੰਭ ’ਚ                                                     
 ਕੇਤੂ     ਸਿੰਘ ’ਚ 
 
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ :11 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ : ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਰਾਤ 9.51 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਪ੍ਰੀਤੀ (ਸ਼ਾਮ 4.39 ਤੱਕ) ਅਤੇ ਮਗਰੋਂ ਯੋਗ ਅਾਯੁਸ਼ਮਾਨ ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.51 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ,  ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।  ਪੁਰਬ, ਦਿਵਸ ਅਤੇ  ਤਿਓਹਾਰ : ਮੇਲਾ ਰਾਮ ਦੇਵ ਰੋਨੇਚਾ (ਜੋਧਪੁਰ)।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News