ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Wednesday, Mar 25, 2026 - 04:23 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਹੀ ਕਰੋ।
ਕਰਕ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਸਿੰਘ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕਿਸੇ ਪੈਂਡਿੰਗ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਕੰਨਿਆ  : ਸਰਕਾਰੀ-ਗੈਰ -ਸਰਕਾਰੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਸੋਚ ਵਿਚਾਰ ’ਚ ਪਾਜ਼ੇਟਿਵਿਟੀ ਬਣੀ ਰਹੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਆਪ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਵੀ ਨਾ ਕਰਨਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਜਿਹਾ ਰਹੇਗਾ।
ਕੁੰਭ : ਸੰਤਾਨ ਦੇ ਸਾਫਟ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਮੀਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

25 ਮਾਰਚ 2026, ਬੁੱਧਵਾਰ 
ਚੇਤ ਸੁਦੀ ਤਿੱਥੀ ਸਪਤਮੀ (ਦੁਪਹਿਰ 1.51 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮੀਨ ’ਚ 
ਚੰਦਰਮਾ    ਮਿਥੁਨ ’ਚ 
ਮੰਗਲ      ਕੁੰਭ ’ਚ
 ਬੁੱਧ         ਕੁੰਭ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੀਨ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਫੱਗਣ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 5, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ : ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 5.34 ਤਕ ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸੌਭਾਗਿਯ, (25-26 ਮੱਧ ਰਾਤ 3.10 ਤਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ :  ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.51 ਤੋਂ ਲੈ ਕੇ 25-26 ਮੱਧ ਰਾਤ 12.51 ਤਕ) , ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News