ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

09/30/2021 3:24:18 AM

ਮੇਖ : ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਸ਼ਾਮ ਤਕ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਵੀ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਬ੍ਰਿਖ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਬਿਹਤਰੀ ਕਰਨ ਵਾਲਾ ਹੋਵੇਗਾ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਰਸਤੇ ’ਚੋਂ ਹਟੇਗੀ।

ਕਰਕ : ਸਿਤਾਰਾ ਸ਼ਾਮ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੇ ਪਰ ਬਾਅਦ ’ਚ ਸਫਲਤਾ ਦੇ ਰਸਤੇ ਨਿਕਲਣਗੇ।

ਸਿੰਘ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਰੈਡੀਮੇਡ ਗਾਰਮੈਂਟਸ, ਕੱਪੜੇ ਦਾ ਕੰਮ ਕਰਨ ਵਾਲਿਆਂ ਨੂੰ ਹਰ ਫਰੰਟ ’ਤੇ ਬਿਹਤਰੀ ਮਿਲੇਗੀ ਪਰ ਬਾਅਦ ’ਚ ਸਮਾਂ ਟੈਨਸ਼ਨ ਵਾਲਾ।

ਕੰਨਿਆ : ਸਿਤਾਰਾ ਸ਼ਾਮ ਤਕ ਸਰਕਾਰੀ, ਗੈਰ-ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਆਰਥਿਕ ਕੰਮਾਂ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੀ ਦਨਦਨਾਹਟ ਨੂੰ ਬਣਾਈ ਰੱਖੇਗਾ ਪਰ ਚਲ ਰਿਹਾ ਢਈਆ ਕੁਝ ਅਪਸੈੱਟ ਜ਼ਰੂਰ ਰੱਖੇਗਾ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਪੇਟ ਨੂੰ ਕਮਜ਼ੋਰ ਰੱਖੇਗਾ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਧਨ : ਸਿਤਾਰਾ ਸ਼ਾਮ ਤਕ ਕਾਰੋਬਾਰੀ ਸਥਿਤੀ ਸੰਤੋਖਜਨਕ ਰੱਖੇਗਾ, ਸਮਾਂ ਵੀ ਸਫਲਤਾ ਦੇਵੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਿਸੇ ਨਾ ਕਿਸੇ ਮੁਸ਼ਕਲ ਨਾਲ ਵਾਸਤਾ ਰਹੇਗਾ।

ਮਕਰ : ਸਿਤਾਰਾ ਸ਼ਾਮ ਤਕ ਵਿਰੋਧੀਆਂ ਵਲੋਂ ਆਪ ਨੂੰ ਅਪਸੈੱਟ ਰੱਖ ਸਕਦਾ ਹੈ, ਪ੍ਰੇਸ਼ਾਨੀ ਵੀ ਰਹੇਗੀ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੁੰਭ : ਸਿਤਾਰਾ ਸ਼ਾਮ ਤਕ ਬਿਹਤਰੀ ਦੇ ਹਾਲਾਤ ਰੱਖਣ ਅਤੇ ਸਫਲਤਾ ਦਿਵਾਉਣ ਵਾਲਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ, ਕੋਈ ਨਾ ਕੋਈ ਮੁਸ਼ਕਲ ਜਾਗਦੀ ਰਹੇਗੀ।

ਮੀਨ : ਜਨਰਲ ਸਿਤਾਰਾ ਮਜ਼ਬੂਤ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

30 ਸਤੰਬਰ 2021, ਵੀਰਵਾਰ ਅੱਸੂ ਵਦੀ ਤਿਥੀ ਨੌਮੀ (ਰਾਤ 10.09 ਤਕ) ਅਤੇ ਮਗਰੋਂ ਤਿਥੀ ਦਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਿਥੁਨ ’ਚ

ਮੰਗਲ ਕੰਨਿਆ ’ਚ

ਬੁੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ :8 (ਅੱਸੂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 22, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (30 ਸਤੰਬਰ 1 ਅਕਤੂਬਰ ਮੱਧ ਰਾਤ 1.34 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ , ਯੋਗ : ਪਰਿਧ (ਸ਼ਾਮ 6.52 ਤੱਕ) ਅਤੇ ਮਗਰੋਂ ਯੋਗ ਸ਼ਿਵ ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 7.05 ਤਕ ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗੀ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਨੌਮੀ ਦਾ ਸਰਾਧ, ਮਾਤਰੀ ਨੌਮੀ, ਸੌਭਾਗਿਯਵਤੀ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa