ਰਾਸ਼ੀਫਲ : ਜਨਰਲ ਤੌਰ ’ਤੇ ਸਿਤਾਰਾ ਰਹੇਗਾ ਸਟ੍ਰਾਂਗ

10/03/2021 3:03:45 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਜੀ ਪੁਜ਼ੀਸ਼ਨ ਬਿਹਤਰ, ਇੱਜ਼ਤ ਮਾਣ ਦੀ ਪ੍ਰਾਪਤੀ।

ਬ੍ਰਿਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ : ਉਤਸ਼ਾਹ ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਵਿਰੋਧੀ ਆਮ ਤੌਰ ’ਤੇ ਆਪ ਦੀ ਪਕੜ ਹੇਠ ਰਹਿਣਗੇ, ਢਈਆ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ।

ਕਰਕ : ਮਿੱਟੀ-ਰੇਤਾ-ਬੱਜਰੀ ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ਕਿਸੇ ਸਮੇਂ ਡਰਿਆ ਡਰਿਆ ਜਿਹਾ ਮਹਿਸੂਸ ਹੋਵੇਗਾ।

ਕੰਨਿਆ : ਜਨਰਲ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਇਸ ਲਈ ਨਾ ਤਾਂ ਕੋਈ ਨਵਾਂ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।

ਤੁਲਾ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ ਜਨਰਲ ਹਾਲਾਤ ਵੀ ਪਹਿਲੇ ਤੋਂ ਬਿਹਤਰ ਬਣੇ ਰਹਿਣਗੇ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਧਨ : ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰੇਹਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਲਿਮਿਟ ’ਚ ਕਰੋ, ਲੈਣ ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ।

ਮੀਨ : ਨਾ ਤਾਂ ਦੁਸ਼ਮਣਾਂ ਨਾਲ ਨੇੜਤਾ ਰੱਖੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਤੋਂ ਕਦੀ ਬਾਜ਼ ਨਹੀਂ ਆਉਣਗੇ।

3 ਅਕਤੂਬਰ 2021, ਐਤਵਾਰ ਅੱਸੂ ਵਦੀ ਤਿਥੀ ਦੁਆਦਸ਼ੀ (ਰਾਤ 10.30 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 11(ਅੱਸੂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 25, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (3-4 ਮੱਧ ਰਾਤ 3.26 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਾਧਿਯ (ਸ਼ਾਮ 4.17 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 3-4 ਮੱਧ ਰਾਤ 3.26 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦੁਆਦਸ਼ੀ ਦਾ ਸਰਾਧ, ਸੰਨਿਆਸੀਅਾਂ ਦਾ ਸਰਾਧ, ਮੱਘਾ ਸ਼ਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa