ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ ''ਤੇ ਬਣਨਗੇ ਕੰਮ

06/26/2020 3:05:35 AM

ਮੇਖ- ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅੱਗੇ ਵਧੇਗੀ, ਆਪ ਦੇ ਯਤਨ, ਆਪ ਦੇ ਪ੍ਰੋਗਰਾਮ, ਸਿਰੇ ਚੜ੍ਹਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ,ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।

ਕਰਕ- ਮਿੱਟੀ-ਰੇਤਾ-ਬੱਜਰੀ-ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਧੰਦਾ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਠੀਕ-ਠਾਕ ਰਹੇਗੀ।

ਸਿੰਘ- ਵਪਾਰ ਅਤੇ ਕੰਮਕਾਜ ਦੀ ਸਥਿਤੀ ਸੰਤੋਖਜਨਕ, ਜਿਸ ਕੰਮ ਲਈ ਯਤਨ ਕਰੋਗੇ,ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ ਪਰ ਟੈਨਸ਼ਨ ਪਰੇਸ਼ਾਨੀ ਜ਼ਰੂਰ ਰਹੇਗੀ।

ਕੰਨਿਆ- ਉਲਝਣਾਂ ਕਰ ਕੇ ਆਪ ਦਾ ਸਿਰੇ ਚੜ੍ਹਿਆ ਕੋਈ ਕੰਮ ਦੁਬਾਰਾ ਉਖੜ ਵਿਗੜ ਜਾਵੇਗਾ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਲੋੜ ਹੋਵੇਗੀ।

ਤੁਲਾ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਅਤੇ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਬ੍ਰਿਸ਼ਚਕ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਵੈਸੇ ਡਿਗਣ ਫਿਸਲਣ ਦਾ ਡਰ।

ਧਨ- ਧਾਰਮਕ ਕੰਮਾਂ ਨੂੰ ਕਰਨ ਅਤੇ ਧਾਰਮਕ ਲਿਟਰੇਚਰ ਪੜ੍ਹਨ ਅਤੇ ਕਥਾ -ਵਾਰਤਾ-ਕੀਰਤਨ ਸਤਿਸੰਗ ਸੁਣਨ ’ਚ ਜੀਅ ਲੱਗੇਗਾ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ ਪਰੇਸ਼ਾਨੀ ਰਹੇਗੀ।

ਮਕਰ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ਨੂੰ ਜਾਣੇ ਬਿਨਾਂ ਕਿਸੇ ’ਤੇ ਭਰੋਸਾ ਨਹੀਂ ਕਰਨਾ ਸਹੀ ਰਹੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮੀਨ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੋਵੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਨੁਕਸਾਨ ਦਾ ਵੀ ਡਰ।

26 ਜੂਨ 2020, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਪੰਚਮੀ (ਸਵੇਰੇ 7.03 ਤਕ) ਅਤੇ ਮਗਰੋਂ ਤਿੱਥੀ ਛੱਠ (ਜਿਹੜੀ ਕਸ਼ੈਅ ਹੋ ਗਈ ਹੈ।) ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 13, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 5 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ : 4, ਨਕਸ਼ੱਤਰ : ਮਘਾ ਪੂਰਵ ਦੁਪਹਿਰ 11.26 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ ਯੋਗ : ਸਿੱਧੀ (26-27 ਮੱਧ ਰਾਤ 12.54 ਤਕ) ਅਤੇ ਮਗਰੋਂ ਯੋਗ ਵਿਅਤੀਘਾਤ ( ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੂਰਵ ਦੁਪਹਿਰ 11.26 ਤਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ ਛੱਠ, ਕੁਮਾਰ ਛੱਠ, ਸ਼੍ਰੀ ਮਹਾਵੀਰ ਚਯਵਨ ਦਿਵਸ (ਜੈਨ), ਸਾਈਂ ਟੇਓਂ ਰਾਮ ਜਯੰਤੀ (ਸਪਤ ਸਰੋਵਰ, ਭੁਪਤ ਵਾਲਾ ਰੋਡ ਹਰਿਦੁਆਰ) ਅੰਤਰਾਸ਼ਟਰੀ ਨਸ਼ਾ ਉਨ ਮੂਲਨ ਦਿਵਸ ,।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa