ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/28/2020 2:57:35 AM

ਮੇਖ- ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਉਣ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਨ ਪ੍ਰਤਿਸ਼ਠਾ ਬਣੀ ਰਹੇਗੀ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।

ਮਿਥੁਨ- ਸਿਤਾਰਾ ਜ਼ਮੀਨੀ ਅਦਾਲਤੀ ਕੰਮਾਂ ਲਈ ਚੰਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ ਪਰ ਆਪਣੇ ਗੱੁਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਮਿੱਤਰ ਅਤੇ ਸੱਜਣ ਸਾਥੀ ਆਪ ਦੇ ਹਰ ਸੁਝਾਅ ਨੂੰ ਧਿਆਨ-ਹਮਦਰਦੀ ਨਾਲ ਸੁਣਨਗੇ, ਆਪ ਜਿਹੜਾ ਵੀ ਕੰਮਕਾਜੀ ਯਤਨ ਕਰੋਗੇ, ਉਹ ਸਿਰੇ ਚੜ੍ਹੇਗਾ।

ਸਿੰਘ- ਸਿਤਾਰਾ ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਗਾਰਮੈਂਟਸ, ਮਨਿਆਰੀ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤਮਾਣ ਮਿਲੇਗਾ।

ਕੰਨਿਆ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ,ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਸੋਚ ਵਿਚਾਰ ’ਚ ਮਜ਼ਬੂਤੀ, ਸਮਝਦਾਰੀ ਰਹੇਗੀ, ਸ਼ੁਭ ਕੰਮਾਂ ’ਚ ਧਿਆਨ।

ਤੁਲਾ- ਉਲਝਣਾਂ ਕਰ ਕੇ ਕਿਸੇ ਨਵੇਂ ਝਮੇਲੇ ਦੇ ਜਾਗਣ ਦਾ ਡਰ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ, ਕਿਉਂਕਿ ਹੋ ਸਕਦਾ ਹੈ ਕਿ ਉਹ ਤੁਹਾਡੇ ਭਰੋਸੇ ’ਤੇ ਪੂਰਾ ਨਾ ਉਤਰੇ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਕਿਸੇ ਅਫਸਰ ਦੇ ਨਰਮ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਉਦੇਸ਼ ਮਨੋਰਥ ਹੱਲ ਹੋਣਗੇ, ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਰਹੇਗਾ।

ਕੁੰਭ- ਸਿਤਾਰਾ ਸਿਹਤ ਲਈ ਗੜਬੜੀ ਰੱਖਣ ਵਾਲਾ, ਮਨ ਨੂੰ ਡਿਸਟਰਬ ਅਤੇ ਬੇਚੈਨ ਰੱਖਣ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਨੁਕਸਾਨ ਦਾ ਡਰ ਰਹੇਗਾ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਅਤੇ ਹਮਦਰਦ ਬਣੇ ਰਹਿਣਗੇ।

28 ਜੂਨ 2020, ਐਤਵਾਰ
ਹਾੜ੍ਹ ਸੁਦੀ ਤਿੱਥੀ ਅਸ਼ਟਮੀ 28-29 ਮੱਧ ਰਾਤ 12.36 ਤਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੰਿਨਆ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ      

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 7 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ : 6, ਨਕਸ਼ੱਤਰ :ਉੱਤਰਾ ਫਾਲਗੁਣੀ (ਸਵੇਰੇ 8.46 ਤਕ) ਅਤੇ ਮਗਰੋਂ ਨਕਸ਼ੱਤਰ ਹਸਤ ਯੋਗ : ਵਰਿਆਨ ( ਰਾਤ 8.13 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਵੇਗੀ) (ਦੁਪਹਿਰ 1.46 ਤਕ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਿਦਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਯਾਤਰਾ ਸਰਵਣ ਦੇਵੀ (ਕਿਸ਼ਤਵਾੜ, ਜੰਮੂ-ਕਸ਼ਮੀਰ) ਸ਼੍ਰੀ ਪੀ.ਵੀ. ਨਰਸਿਮ੍ਹਾ ਰਾਓ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa