ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

Monday, Jul 06, 2020 - 02:34 AM (IST)

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

ਮੇਖ- ਅਫਸਰਾਂ ਦੇ ਸਾਫਟ ਰੁਖ਼ ਕਰਕੇ ਕਿਸੇ ਰਾਜਕੀ ਕੰਮ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰੱਖੇਗਾ।

ਬ੍ਰਿਖ- ਸਿਹਤ ਬਿਹਤਰ ਬਣੇਗੀ, ਸਰੀਰ ’ਚ ਚੁਸਤੀ-ਫੁਰਤੀ ਵਧੇਗੀ, ਧਾਰਮਕ ਕੰਮਾਂ ’ਚ ਧਿਆਨ, ਸੋਚ-ਵਿਚਾਰ ’ਚ ਸਮਝਦਾਰੀ ਵਧੇਗੀ, ਹਾਈ ਮੋਰੇਲ ਬਣਿਆ ਰਹੇਗਾ।

ਮਿਥੁਨ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ ਪਰ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਸਦਭਾਅ ਬਣਿਆ ਰਹੇਗਾ।

ਕਰਕ- ਵਪਾਰ ਅਤੇ ਕੰਮਕਾਜ ਦੇ ਹਾਲਾਤ ਤਸੱਲੀਬਖਸ਼, ਯਤਨ ਕਰਨ ’ਤੇ ਸਫਲਤਾ ਦੇ ਰਸਤੇ ਖੁੱਲ੍ਹਣਗੇ, ਸੈਰ-ਸਫਰ ਦੇ ਬਣ ਰਹੇ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਵੇਗੀ।

ਸਿੰਘ- ਕੋਈ ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ਤਾਂ ਜ਼ਰੂਰ ਵਧਾ ਸਕਦਾ ਹੈ ਪਰ ਉਸ ਦੀ ਕੋਈ ਪੇਸ਼ ਚੱਲਣ ਦੀ ਉਮੀਦ ਨਹੀਂ ਲੱਗਦੀ, ਮਨ ਵੀ ਟੈਂਸ ਜਿਹਾ ਰਹੇਗਾ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਸ਼ੁਭ ਕੰਮਾਂ ’ਚ ਧਿਆਨ ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਥੋੜ੍ਹੀ-ਬਹੁਤ ਬਿਹਤਰੀ ਜ਼ਰੂਰ ਹੋ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਜੇ ਕੋਈ ਅਦਾਲਤੀ ਕੰਮ ਕੁਝ ਅੱਗੇ ਵਧ ਨਾ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਣ ਦੀ ਆਸ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਵੱਡੇ ਲੋਕ ਹਰ ਮਾਮਲੇ ’ਚ ਆਪ ਨੂੰ ਸੁਪੋਰਟ ਕਰਨ ਅਤੇ ਮਦਦ ਕਰਨ ਲਈ ਮਨ ਤੋਂ ਰਾਜ਼ੀ ਰਹਿਣਗੇ ਪਰ ਡਿਗਣ-ਫਿਸਲਣ ਦਾ ਡਰ ਬਣਿਆ ਰਹੇਗਾ।

ਧਨ- ਲੋਹਾ-ਮਸ਼ੀਨਰੀ, ਹਾਰਡਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਧਾਰਮਕ ਕੰਮਾਂ ’ਚ ਧਿਆਨ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਲਿਖਣ-ਪੜ੍ਹਨ ਦਾ ਕੋਈ ਕੰਮ ਨਾ ਤਾਂ ਬੇਧਿਆਨੀ ਨਾਲ ਕਰੋ ਅਤੇ ਨਾ ਹੀ ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਹੀ ਕਰੋ, ਵੈਸੇ ਨੁਕਸਾਨ ਦਾ ਵੀ ਡਰ।

ਮੀਨ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

6 ਜੁਲਾਈ 2020, ਸੋਮਵਾਰ ਸਾਉਣ ਵਦੀ ਤਿਥੀ ਏਕਮ (ਸਵੇਰੇ 9.23 ਤਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 15 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :14, ਨਕਸ਼ੱਤਰ : ਉੱਤਰਾ ਖਾੜਾ (ਰਾਤ 11.12 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵੈਧ੍ਰਿਤੀ (ਰਾਤ 9.34 ਤਕ) ਅਤੇ ਮਗਰੋਂ ਯੋਗ ਵਿਸ਼ਕੰੁਭ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਵਦੀ ਪੱਖ ਅਤੇ ਸਾਉਣ ਸੋਮਵਾਰ ਦੇ ਵਰਤ ਸ਼ੁਰੂ, ਅਸ਼ੂਨਿਯ ਸ਼ਯਨ ਵਰਤ, ਸ਼੍ਰੀ ਜਗਜੀਵਨ ਰਾਮ ਪੁੰਨਤਿਥੀ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜਯੰਤੀ, ਅੰਤਰਰਾਸ਼ਟਰੀ ਸਹਿਕਾਰਤਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News