ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

07/12/2020 3:04:22 AM

ਮੇਖ- ਖਰਚਿਆਂ ਦਾ ਜ਼ੋਰ, ਲੈਣ-ਦੇਣ ਦੇ ਕੰਮ ਲਾਪ੍ਰਵਾਹੀ ਨਾਲ ਕਰਨ ’ਤੇ ਜਿੱਥੇ ਨੁਕਸਾਨ ਹੋ ਸਕਦਾ ਹੈ, ਉਥੇ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਵੀ ਡਰ ਰਹੇਗਾ।

ਬ੍ਰਿਖ- ਸਿਤਾਰਾ ਆਮਦਨ ਵਾਲਾ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕਾਰੋਬਾਰੀ ਟੂਰਿੰਗ ਵੀ ਹੀ ਰਹੇਗੀ।

ਮਿਥੁਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਨਰਮ ਰੁਖ ਕਰ ਕੇ ਜਿਥੇ ਆਪ ਦੀ ਪੈਠ ਵਧੇਗੀ, ਉਥੇ ਕਿਸੇ ਕੰਮ ’ਚੋਂ ਕੋਈ ਮੁਸ਼ਕਲ ਵੀ ਹਟੇਗੀ।

ਕਰਕ- ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ, ਜਨਰਲ ਹਾਲਾਤ ਵੀ ਬਿਹਤਰ ਬਣਨਗੇ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਅਤੇ ਵਿਜਈ ਰਹੋਗੇ।

ਸਿੰਘ- ਪੇਟ ’ਚ ਗੜਬੜ ਦਾ ਡਰ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਜਾਂ ਲਾਪ੍ਰਵਾਹੀ ਨਾਲ ਕਰੋ, ਮਨ ਵੀ ਡਿਸਟਰਬ ਜਿਹਾ ਰਹੇਗਾ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਘਰੇਲੂ ਮੋਚੇ ’ਤੇ ਵੀ ਤਾਲਮੇਲ-ਸਹਿਯੋਗ ਬਣਿਆ ਰਹੇਗਾ।

ਤੁਲਾ- ਮਨੋਬਲ ’ਚ ਕਮਜ਼ੋਰੀ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਮਨ ਰਾਜ਼ੀ ਨਾ ਹੋਵੇਗਾ, ਖਰਚ ਵੀ ਹੱਥ ਰੋਕ ਕੇ ਕਰਨਾ ਸਹੀ ਰਹੇਗਾ।

ਬ੍ਰਿਸ਼ਚਕ- ਅਰਥਦਸ਼ਾ ਸੁਖਦ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ ਸੋਚ-ਵਿਚਾਰ ’ਚ ਸਾਤਵਿਕਤਾ ਬਣੀ ਰਹੇਗੀ।

ਧਨ- ਜ਼ਮੀਨੀ ਅਦਾਲਤੀ ਕੰਮ ਨਿਪਟਾਉਣ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇ ਸਕਦੀਅਾਂ ਹਨ, ਵੱਡੇ ਲੋਕ ਆਪ ਦੀ ਗੱਲ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।

ਮਕਰ- ਆਪ ’ਚ ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਹਰ ਕੰਮ ਨੂੰ ਨਿਪਟਾਉਣ ਲਈ ਆਪ ’ਚ ਜੋਸ਼ ਅਤੇ ਹਿੰਮਤ ਬਣੀ ਰਹੇਗੀ।

ਕੁੰਭ- ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ, ਮੈਡੀਸਨ, ਕੰਸਲਟੈਂਸੀ , ਟੂਰਿਜ਼ਮ, ਅਧਿਆਪਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਠੰਡੀਆਂ ਅਤੇ ਬਾਈ ਵਸਤਾਂ ਦੀ ਵਰਤੋਂ ਨਾ ਕਰਨਾ ਸਹੀ ਰਹੇਗਾ।

12ਜੁਲਾਈ 2020, ਐਤਵਾਰ ਸਾਉਣ ਵਦੀ ਤਿਥੀ ਸਪਤਮੀ (ਬਾਅਦ ਦੁਪਹਿਰ 3.48 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 21 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :20, ਨਕਸ਼ੱਤਰ : ਉਤਰਾ ਭਾਦਰਪਦ (ਸਵੇਰੇ 8.18 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ ਯੋਗ : ਅਤਿਗੰਡ (ਰਾਤ 9.51 ਤਕ) ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.18 ਤੋਂ ਬਾਅਦ ਜੰਮੇ ਬੱਚੇ ਨੰੂ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa