ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ ''ਤੇ ਬਣਨਗੇ ਕੰਮ

Monday, Jul 13, 2020 - 02:35 AM (IST)

ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ ''ਤੇ ਬਣਨਗੇ ਕੰਮ

ਮੇਖ- ਸਿਤਾਰਾ ਪੂਰਵ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਵਾਲਾ, ਜਲਦਬਾਜ਼ੀ ’ਚ ਕੋਈ ਕਦਮ ਨਾ ਚੁੱਕੋ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਬ੍ਰਿਖ- ਸਿਤਾਰਾ ਪੂਰਵ ਦੁਪਹਿਰ ਤਕ ਅਰਥਦਸ਼ਾ ਸੁਖਦ ਰੱਖੇਗਾ, ਕੰਮਕਾਜੀ ਪ੍ਰੋਗਰਾਮਾਂ ’ਚ ਵੀ ਯਤਨ ਸਫਲ ਹੋਣਗੇ ਪਰ ਬਾਅਦ ’ਚ ਸਮਾਂ ਪਰੇਸ਼ਾਨੀ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ।

ਮਿਥੁਨ- ਪੂਰਵ ਦੁਪਹਿਰ ਤਕ ਸਮਾਂ ਸਫਲਤਾ ਦੇਣ, ਬਿਹਤਰ ਹਾਲਾਤ ਬਣਾਉਣ ਅਤੇ ਮਨੋਬਲ ਨੂੰ ਉੱਚਾ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਕਰਕ- ਸਿਤਾਰਾ ਪੂਰਵ ਦੁਪਹਿਰ ਤਕ ਮਨ ਨੂੰ ਧਾਰਮਿਕ ਕੰਮਾਂ ਵੱਲ ਲਾਈ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਰੰਗ ਦਿਖਾ ਸਕਦੇ ਹਨ।

ਸਿੰਘ- ਸਿਤਾਰਾ ਪੂਰਵ ਦੁਪਹਿਰ ਤਕ ਪੇਟ ਲਈ ਕਮਜ਼ੋਰ, ਵੈਸੇ ਹਰ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇੱਜ਼ਤ ਵਧੇਗੀ।

ਕੰਨਿਆ- ਸਿਤਾਰਾ ਪੂਰਵ ਦੁਪਹਿਰ ਤਕ ਬਿਹਤਰ, ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਬਣੇਗਾ, ਨੁਕਸਾਨ ਹੋਣ ਦਾ ਡਰ ਬਣਿਆ ਰਹੇਗਾ।

ਤੁਲਾ- ਸਿਤਾਰਾ ਪੂਰਵ ਦੁਪਹਿਰ ਤਕ ਨੁਕਸਾਨ ਵਾਲਾ, ਕੋਈ ਨਵੀਂ ਕੋਸ਼ਿਸ਼ ਹੱਥ ’ਚ ਨਾ ਲਵੋ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਨੂੰ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਪੂਰਵ ਦੁਪਹਿਰ ਤਕ ਸਟ੍ਰਾਂਗ, ਅਰਥ ਦਸ਼ਾ ਠੀਕ-ਠਾਕ ਰਹੇਗੀ ਪਰ ਬਾਅਦ ’ਚ ਆਪ ਦਾ ਹਰ ਕੰਮ ਉਲਝਣਾਂ ਨੂੰ ਕੰਪਲੀਕੇਟ ਬਣਾਉਂਦਾ ਨਜ਼ਰ ਆਵੇਗਾ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ,ਧਾਰਮਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਮਕਰ- ਸਿਤਾਰਾ ਪੂਰਵ ਦੁਪਹਿਰ ਤਕ ਆਪ ਦੇ ਮਨੋਬਲ ਨੂੰ ਬਣਾਈ ਰੱਖੇਗਾ, ਮਸ਼ਰੂਫੀਅਤ ਬਣੀ ਰਹੇਗੀ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵਲੱ ਰਹੇਗਾ।

ਕੁੰਭ- ਸਿਤਾਰਾ ਪੂਰਵ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਦਾ ਚੰਗਾ ਨਤੀਜਾ ਦੇਵੇਗਾ ਪਰ ਬਾਅਦ ’ਚ ਵੀ ਸਮਾਂ ਬਿਹਤਰ ਬਣਿਆ ਰਹੇਗਾ।

ਮੀਨ- ਜਿਹੜੇ ਲੋਕ ਖੁਦ ਦਾ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕਾਰੋਬਾਰੀ ਮਿਹਨਤ, ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਮਾਣ ਯਸ਼ ਦੀ ਪ੍ਰਾਪਤੀ।

13 ਜੁਲਾਈ 2020, ਸੋਮਵਾਰ ਸਾਉਣ ਵਦੀ ਤਿਥੀ ਅਸ਼ਟਮੀ (ਸ਼ਾਮ 6.10 ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 22 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ : 21, ਨਕਸ਼ੱਤਰ : ਰੇਵਤੀ (ਪੂਰਵ ਦੁਪਹਿਰ 11.14 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ ਯੋਗ : ਸੁਕਰਮਾ (ਰਾਤ 10.47 ਤਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਵ ਦੁਪਹਿਰ 11.14 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਵ ਦੁਪਹਿਰ 11.14 ਤਕ), ਪੂਰਵ ਦੁਪਹਿਰ 11.14 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News