ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

07/16/2020 3:11:18 AM

ਮੇਖ- ਅਧਿਆਪਨ, ਕੰਸਲਟੈਂਸੀ, ਿਪ੍ਰੰਿਟੰਗ, ਪਬਲੀਕੇਸ਼ਨ, ਫੋਟੋ-ਵੀਡੀਓ ਗ੍ਰਾਫੀ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਮਿਥੁਨ- ਵੀਜ਼ਾ-ਪਾਸਪੋਰਟ, ਜਨਸ਼ਕਤੀ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਲਈ ਸਿਤਾਰਾ ਕਮਜ਼ੋਰ ਅਤੇ ਉਨ੍ਹਾਂ ਲਈ ਸਮੱਸਿਆਵਾਂ ਪੈਦਾ ਕਰਨ ਵਾਲਾ ਹੈ, ਇਸ ਲਈ ਸੁਚੇਤ ਰਹੋ।

ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਹਰ ਤਰ੍ਹਾਂ ਦੇ ਕਾਰੋਬਾਰੀ ਕੰਮਾਂ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।

ਸਿੰਘ- ਰਾਜ ਦਰਬਾਰ ਦੇ ਕੰਮ ਹੱਥ ’ਚ ਲੈਣ ’ਤੇ ਨਾ ਸਿਰਫ ਸਫਲਤਾ ਹੀ ਮਿਲੇਗੀ, ਬਲਕਿ ਉਸ ’ਚੋਂ ਕੋਈ ਬਾਧਾ ਮੁਸ਼ਕਿਲ ਵੀ ਹਟੇਗੀ, ਅਫਸਰ ਵੀ ਮਿਹਰਬਾਨ, ਸੁਪੋਰਟਿਵ ਰਹਿਣਗੇ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਅਾਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ, ਸਫਰ ਨਾ ਕਰੋ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਰਿਸ਼ਤਿਅਾਂ ’ਚ ਮਿਠਾਸ, ਤਾਲਮੇਲ, ਸਹਿਯੋਗ, ਸਦਭਾਅ ਬਣਿਆ ਰਹੇਗਾ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਧਨ- ਕਿਸੇ ਪ੍ਰਬਲ ਸ਼ਤਰੂ ਕਰਕੇ ਆਪ ਦੀਆਂ ਮੁਸ਼ਕਿਲਾਂ-ਪ੍ਰੇਸ਼ਾਨੀਅਾਂ ਵਧ ਸਕਦੀਅਾਂ ਹਨ, ਇਸ ਲਈ ਸਾਵਧਾਨੀ ਰੱਖਣੀ ਜ਼ਰੂਰੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਕਰ- ਸਿਤਾਰਾ ਸੰਤਾਨ ਦੇ ਰੁਖ ਨੂੰ ਨਰਮ, ਸੁਪੋਰਟਿਵ ਅਤੇ ਹਮਦਰਦਾਨਾ ਰੱਖਣ ਵਾਲਾ,ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧੇਗੀ, ਮਾਣ- ਸਨਮਾਨ ਬਣਿਆ ਰਹੇਗਾ।

ਕੁੰਭ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਜਾਂ ਉਸ ਲਈ ਕੋਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।

ਮੀਨ- ਮਿੱਤਰਾਂ-ਸਜਣ ਸਾਥੀਅਾਂ ਨਾਲ ਮੇਲ-ਮਿਲਾਪ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਲਾਭਕਾਰੀ ਸਾਬਿਤ ਹੋ ਸਕਦਾ ਹੈ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

16 ਜੁਲਾਈ 2020, ਵੀਰਵਾਰ ਸਾਉਣ ਵਦੀ ਤਿਥੀ ਇਕਾਦਸ਼ੀ (ਰਾਤ 11.45 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਸਾਉਣ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 25 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ : 24, ਨਕਸ਼ੱਤਰ : ਕ੍ਰਿਤਿਕਾ (ਸ਼ਾਮ 6.53 ਤਕ) ਅਤੇ ਮਗਰੋਂ ਨਕਸ਼ੱਤਰ ਰੋਹਣੀ ਯੋਗ : ਗੰਡ (16-17 ਮੱਧ ਰਾਤ 12.18 ਤਕ) ਅਤੇ ਮਗਰੋਂ ਯੋਗ ਿਵ੍ਰਧੀ, ਚੰਦਰਮਾ : ਿਬ੍ਰਖ ਰਾਸ਼ੀ ’ਤੇ (ਪੂਰਾ ਿਦਨ ਰਾਤ)), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤਕ,। ਪੁਰਬ, ਿਦਵਸ ਅਤੇ ਤਿਉਹਾਰ : ਿਬਕ੍ਰਮੀ ਸਾਉਣ ਸੰਕ੍ਰਾਂਤੀ, ਿਨਰਘਣ ਦਕਸ਼ਨਾਯਿਣ ਸ਼ੁਰੂ,, ਸੂਰਜ ਪੂਰਵ ਦੁਪਹਿਰ 10.46 (ਜਲੰਧਰ ਟਾਈਮ) ਤੇ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,।ਕਾਮਿਕਾ ਇਕਾਦਸ਼ੀ ਵਰਤ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News