ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

07/21/2020 3:15:36 AM

ਮੇਖ- ਪ੍ਰਾਪਰਟੀ ਦੇ ਕੰਮਾਂ ਨਾਲ ਜੁੜੇ ਕਿਸੇ ਕੰਮ ਲਈ, ਜੇ ਕੋਈ ਯਤਨ ਕਰੋਗੇ, ਉਸ ’ਚ ਚੰਗੀ ਸਫਲਤਾ ਮਿਲ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਮਿੱਤਰਾਂ -ਸੱਜਣ ਸਾਥੀਅਾਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮਿਥੁਨ- ਪਾਣੀ-ਰਸਾਇਣਾਂ-ਰੰਗ ਰੋਗਨੇ, ਸਮੂੰਦਰੀ ਅਤੇ ਪੈਟ੍ਰੋਲੀਅਮ ਉਤਪਾਦਾਂ ਨਾਲ ਜੁੜੇ ਕੰਮਾਂ ਲਈ ਆਪ ਦੀ ਕਾਰੋਬਾਰੀ ਮਿਹਨਤ ਚੰਗਾ ਨਤੀਜਾ ਦੇਵੇਗੀ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਮੂਡ ’ਚ ਖੁਸ਼ਦਿਲੀ ਵਧੇਗੀ।

ਸਿੰਘ- ਖਰਚਿਅਾਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਅਾਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਧਨ ਹਾਨੀ-ਪਰੇਸ਼ਾਨੀ ਦਾ ਡਰ ਰਹੇਗਾ।

ਕੰਨਿਆ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋਵੇਗੀ, ਕਾਰੋਬਾਰੀ ਟੂਰਿੰਗ ਲਾਭਕਾਰੀ।

ਤੁਲਾ- ਅਫਸਰਾਂ ਦੇ ਸਾਫਟ-ਸੁਪਰੋਟਿਵ ਰੁਖ ਕਰ ਕੇ ਕੋਈ ਉਲਝਿਆ ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂ ਕਮਜ਼ੋਰ, ਕੰਮਕਾਜੀ ਦਸ਼ਾ ਸੰਤੋਖਜਨਕ।

ਬ੍ਰਿਸ਼ਚਕ- ਧਾਰਮਿਕ, ਸਮਾਜਿਕ ਕੰਮਾਂ ਨੂੰ ਹੱਥ ’ਚ ਲੈਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ. ਕੀਰਤਨ-ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਇਰਾਦਿਅਾਂ ’ਚ ਸਫਲਤਾ ਮਿਲੇਗੀ।

ਧਨ- ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਸਫਰ ਨਾ ਕਰੋ, ਉਧਾਰੀ ਦੇ ਚੱਕਰ ’ਚ ਨਾ ਫਸੋ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਦੂਜਿਅਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਵਧੇਗਾ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਪਰੇਸ਼ਾਨੀਅਾਂ, ਮੁਸ਼ਕਲਾਂ ਵਧ ਸਕਦੀਅਾਂ ਹਨ, ਇਸ ਲਈ ਉਸ ਤੋਂ ਫਾਸਲਾ ਬਣਾ ਕੇ ਰੱਖੋ, ਨੁਕਸਾਨ ਦਾ ਵੀ ਡਰ।

ਮੀਨ- ਸੰਤਾਨ ਸਹਿਯੋਗ ਕਰੇਗੀ, ਸਾਥ ਦੇਵੇਗੀ, ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਕਿਸੇ ਸਕੀਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ, ਇੱਜ਼ਤਮਾਣ ਬਣਿਆ ਰਹੇਗਾ।

21 ਜੁਲਾਈ 2020, ਮੰਗਲਵਾਰ ਸਾਉਣ ਵਦੀ ਤਿਥੀ ਏਕਮ ( ਰਾਤ 9.25 ਤਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕਰਕ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 30 (ਹਾੜ੍ਹ)), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ 29, ਨਕਸ਼ੱਤਰ : ਪੁਖ (ਰਾਤ 8.30 ਤਕ)) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ: ਵਜਰ (ਸ਼ਾਮ 5.34 ਤਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਕਰਕ ਰਾਸ਼ੀ ’ਤੇ(ਪੂਰਾ ਦਿਨ ਰਾਤ), ਰਾਤ 8.30 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ :ਸਾਉਣ ਸੁਦੀ ਪੱਖ ਅਤੇ ਮੇਲਾ ਛਿਣਮਸਤਿਕਾ (ਚਿੰਤਪੂਰਨੀ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa