ਰਾਸ਼ੀਫਲ: ਵਪਾਰ ਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

07/23/2020 3:19:28 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਬ੍ਰਿਖ- ਜ਼ਮੀਨੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

ਮਿਥੁਨ- ਮਿੱਤਰਾਂ-ਸੱਜਣ ਸਾਥੀਅਾਂ ਦੇ ਸੁਪੋਰਟਿਵ ਰੁਖ ਕਰ ਕੇ ਨਾ ਸਿਰਫ ਕੋਈ ਨਵੀਂ ਕੰਮਕਾਜੀ ਕੋਸ਼ਿਸ਼ ਹੀ ਸਿਰੇ ਚੜ੍ਹੇਗੀ ਬਲਕਿ ਉਸ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ।

ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਕਾਰੋਬਾਰੀ ਟੂਰਿੰਗ ਲਾਭਕਾਰੀ ਰਹੇਗੀ।

ਸਿੰਘ- ਵਪਾਰ ਅਤੇ ਕੰਮਕਾਜ ਦੇ ਹਾਲਾਤ ਸੁਖਦ, ਜਿਸ ਕੰਮ ਲਈ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ ਪਰ ਟੈਨਸ਼ਨ-ਪਰੇਸ਼ਾਨੀ ਰਹਿ ਸਕਦੀ ਹੈ।

ਕੰਨਿਆ- ਉਲਝਣਾਂ-ਝਮੇਲਿਆਂ-ਪੇਚੀਦਗੀਅਾਂ ਕਰ ਕੇ ਆਪ ਪਰੇਸ਼ਾਨ ਅਪਸੈੱਟ ਰਹਿ ਸਕਦੇ ਹੋ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨ ਨਾਲ ਵੀ ਆਪ ਦੀਅਾਂ ਪਰੇਸ਼ਾਨੀਅਾਂ ਵਧਣਗੀਅਾਂ।

ਤੁਲਾ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਕਰਿਆਨੇ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਅਫਸਰ ਅਤੇ ਸੱਜਣ-ਸਾਥੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੇ ਸੁਝਾਅ ’ਤੇ ਗੰਭੀਰਤਾ ਨਾਲ ਵਿਚਾਰ ਕਰਨਗੇ।

ਧਨ- ਧਾਰਮਿਕ ਕੰਮਾਂ ’ਚ ਧਿਆਨ, ਆਪ ਦੀਆਂ ਕੋਸ਼ਿਸ਼ਾਂ ਪ੍ਰੋਗਰਾਮਾਂ ਦਾ ਚੰਗਾ ਨਤੀਜਾ ਨਿਕਲ ਸਕਦਾ ਹੈ, ਯਤਨ ਕਰਨ ’ਤੇ ਆਪ ਦੇ ਕੰਮਾਂ ’ਚੋਂ ਬਾਧਾ ਮੁਸ਼ਕਲ ਹਟੇਗੀ।

ਮਕਰ- ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣ ਦਾ ਲੋੜ, ਦੂਜਿਅਾਂ ਦੇ ਝਮੇਲਿਅਾਂ ’ਚ ਨਾ ਫਸੋ, ਲਿਖਣ-ਪੜ੍ਹਨ ਦਾ ਕੰਮ ਵੀ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਕੁੰਭ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਸ਼ਤਰੂ ਆਪ ਦੇ ਖਿਲਾਫ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ।

23 ਜੁਲਾਈ 2020, ਵੀਰਵਾਰ ਸਾਉਣ ਵਦੀ ਤਿਥੀ ਤੀਜ ( ਸ਼ਾਮ 5.04 ਤਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 1 (ਸਾਉਣ)), ਹਿਜਰੀ ਸਾਲ : 1441, ਮਹੀਨਾ : ਜਿਲਹਿਜ, ਤਰੀਕ 1, ਨਕਸ਼ੱਤਰ : ਮਘਾ (ਸ਼ਾਮ 5.44 ਤਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਫਾਲਗੁਣੀ। ਯੋਗ: ਵਿਅਤੀਘਾਤ (ਬਾਅਦ ਦੁਪਹਿਰ 12.02 ਤੱਕ) ਅਤੇ ਮਗਰੋਂ ਯੋਗ ਵਰਿਯਾਨ ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 5.44 ਤਕ ਜੰਮੇ ਬੱਚੇ ਨੰੂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ,ਭਦਰਾ ਸ਼ੁਰੂ ਹੋਵੇਗੀ (23-24 ਮੱਧ ਰਾਤ 3.50 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ :ਰਾਸ਼ਟਰੀ ਸ਼ੰਕ ਸਾਉਣ, ਮਹੀਨਾ ਅਤੇ ਜਿਹਹਿਜ (ਮੁਸਲਿਮ) ਮਹੀਨਾ ਸ਼ੁਰੂ, ਮਧਸ਼ਵਾ ਤੀਜ, ਹਰਿਆਲੀ ਤੀਜ, ਸਿੰਧਾਰਾ ਤੀਜ, ਲੋਕ ਮਾਨਿਆ ਬਾਲ ਗੰਗਾ ਧਰ ਤਿਲਕ ਜਯੰਤੀ, ਸ੍ਰੀ ਗੁਰੂ ਹਰਕ੍ਰਿਸ਼ਨ ਜੀ ਪ੍ਰਕਾਸ਼ ਦਿਵਸ (ਨਾਨਕਸ਼ਾਹੀ ਕੈਲੰਡਰ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa