ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ ''ਤੇ ਬਣਨਗੇ ਕੰਮ

07/24/2020 3:18:37 AM

ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸਕੀਮਾਂ ਪ੍ਰੋਗਰਾਮ ਵੀ ਸਫਲ ਹੋਣਗੇ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

ਬ੍ਰਿਖ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਜੇ ਆਪ ਯਤਨ ਕਰੋਗੇ ਤਾਂ ਉਸ ’ਚ ਚੰਗੀ ਰਿਟਰਨ ਮਿਲੇਗੀ ਪਰ ਸਿਹਤ ’ਚ ਗੜਬੜੀ ਦੀ ਸ਼ਿਕਾਇਤ ਰਹਿ ਸਕਦੀ ਹੈ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕਰਕ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਿਸੇ ਕਾਰੋਬਾਰੀ ਮੁਸ਼ਕਲ ਨੂੰ ਹੈਂਡਲ ਕਰਨ ਲਈ ਸਮਾਂ ਚੰਗਾ, ਕੋਈ ਉਲਝਿਆ ਰੁਕਿਆ ਕੰਮ ਬਣੇਗਾ।

ਸਿੰਘ- ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਫਲਤਾ ਮਿਲੇਗੀ ਪਰ ਤਬੀਅਤ ਨੂੰ ਸੂਟ ਨਾ ਕਰਨ ਵਾਲੀਅਾਂ ਵਸਤਾਂ ਨੂੰ ਖਾਣ-ਪੀਣ ’ਚ ਵਰਤੋਂ ਨਾ ਕਰੋ।

ਕੰਨਿਆ- ਲੈਣ-ਦੇਣ ਅਤੇ ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਚੌਕਸੀ ਨਾਲ ਨਿਪਟਾਓ, ਕਿਉਂਕਿ ਸਿਤਾਰਾ ਕਮਜ਼ੋਰ ਹੈ ਅਤੇ ਆਪ ਦੀ ਲੱਤ ਖਿੱਚਣ ਵਾਲਾ ਹੈ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਤੁਲਾ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਅਤੇ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵਲ ਰੱਖਣ ਵਾਲਾ ਹੈ, ਕੰਮਕਾਜੀ ਟੂਰਿੰਗ ਚੰਗਾ ਨਤੀਜਾ ਦੇਵੇਗੀ।

ਬ੍ਰਿਸ਼ਚਕ- ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜੇ ਮਿਲ ਸਕਦੇ ਹਨ, ਵੱਡੇ ਲੋਕ ਮਿਹਰਬਾਰ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਧਨ- ਸਟ੍ਰਾਂਗ ਸਿਤਾਰੇ ਅਤੇ ਮਨੋਬਲ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ ਪਰ ਡਿੱਗਣ-ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।

ਮਕਰ- ਪੇਟ ’ਚ ਗੜਬੜੀ, ਮੌਸਮ ਦੇ ਐਕਸਪੋਜ਼ਰ ’ਤੇ ਵੀ ਬਚਾਅ ਰੱਖਣਾ ਜ਼ਰੂਰੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਹੱਥ ’ਚ ਲੈਣ ’ਤੇ ਕੋਈ ਨਤੀਜਾ ਨਹੀਂ ਮਿਲੇਗਾ।

ਕੁੰਭ- ਕੰਮਕਾਜੀ ਕੰਮਾਂ ਦੀ ਸਥਿਤੀ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਰਹੇਗਾ, ਮਨ ’ਚ ਸੈਰ ਸਫਰ ਦੀ ਰਾਹਤ ਬਣੀ ਰਹੇਗੀ।

ਮੀਨ- ਸ਼ਤਰੂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕੋਈ ਵੀ ਨਵਾਂ ਯਤਨ ਸ਼ੁਰੂ ਕਰਨ ਦੀ ਹਿੰਮਤ ਨਹੀਂ ਰੱਖੋਗੇ।

24 ਜੁਲਾਈ 2020, ਸ਼ੁੱਕਰਵਾਰਸਾਉਣ ਵਦੀ ਤਿਥੀ ਚੌਥ (ਬਾਅਦ ਦੁਪਹਿਰ 2.35 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 2 (ਸਾਉਣ)), ਹਿਜਰੀ ਸਾਲ : 1441, ਮਹੀਨਾ : ਜਿਲਹਿਜ, ਤਰੀਕ 2, ਨਕਸ਼ੱਤਰ : ਪੂਰਵਾ ਫਾਲਗੁਣੀ (ਸ਼ਾਮ 4.03 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ। ਯੋਗ: ਵਰਿਯਾਨ (ਸਵੇਰੇ 8.58 ਤਕ) ਅਤੇ ਮਗਰੋਂ ਯੋਗ ਪ੍ਰਿਧ ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 9.37 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਬਾਅਦ ਦੁਪਹਿਰ 2.35 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ : ਦੁਰਵਾ ਗਣਪਤੀ ਵਰਤ, ਵਰਤ-ਚੌਥ ਸ਼੍ਰੀ ਸਿੱਧੀ ਵਿਨਾਯਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa