ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

07/26/2020 3:26:48 AM

ਮੇਖ- ਮਨੋਬਲ ਦੇ ਟੁੱਟਣ ਦਾ ਅਹਿਸਾਸ ਕਰ ਕੇ ਆਪ ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ, ਮਨ ਵੀ ਟੈਂਸ ਅਤੇ ਮਾਯੂਸ ਜਿਹਾ ਰਹੇਗਾ।

ਬ੍ਰਿਖ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵਲ ਰੱਖਣ ਵਾਲਾ, ਤੇਜ਼ ਪ੍ਰਭਾਵ ਵਧਾਉਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਵਾਲਾ ਹੋਵੇਗਾ।

ਮਿਥੁਨ- ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕਾਂ ਦੇ ਸਾਫਟ ਰੁਖ ਕਰ ਕੇ ਆਪ ਦੀ ਸਮੱਸਿਆ ਸੁਲਝੇਗੀ।

ਕਰਕ- ਆਪ ਆਪਣੇ ਕੰਮਕਾਜੀ ਕੰਮਾਂ ਨੂੰ ਪੂਰੇ ਜੋਸ਼ ਨਾਲ ਉਸ ਦੇ ਟਾਰਗੇਟ ਤਕ ਪਹੁੰਚਾਉਣ ’ਚ ਸਫਲ ਹੋ ਸਕਦੇ ਹੋ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਸਿੰਘ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਕਾਰੋਬਾਰੀ ਟੂਰਿੰਗ ਦਾ ਚੰਗਾ ਲਾਭ ਦੇਣ ਵਾਲਾ ਪਰ ਸਿਹਤ ’ਚ ਗੜਬੜੀ ਰਹੇਗੀ, ਖਾਣਾ ਪੀਣ ਦਾ ਧਿਆਨ ਰੱਖੋ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਿਹੜਾ ਵੀ ਪ੍ਰੋਗਰਾਮ ਸੋਚੋਗੇ, ਉਸ ’ਚ ਚੰਗੀ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹੇਗੀ।

ਤੁਲਾ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕੰਮਕਾਜੀ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ, ਸਫਰ ਵੀ ਨਾ ਕਰਨਾ ਸਹੀ ਰਹੇਗਾ।

ਬ੍ਰਿਸ਼ਚਕ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਲ ਹਟੇਗੀ ਅਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਧਨ- ਅਫਸਰਾਂ ਦੇ ਸੁਪੋਰਟਿਵ ਰੁਖ ਕਰ ਕੇ ਸਰਕਾਰੀ ਕੰਮਾਂ ’ਚ ਆਪ ਦੀ ਪੈਠ-ਧਾਕ-ਛਾਪ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ।

ਮਕਰ- ਜਨਰਲ ਸਿਤਾਰਾ ਜ਼ੋਰਦਾਰ, ਧਾਰਮਿਕ ਕੰਮਾਂ ’ਚ ਰੁਚੀ , ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ- ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਕਾਰਨ ਤਬੀਅਤ ਅਪਸੈੱਟ ਰਹਿ ਸਕਦੀ ਹੈ ਪਰ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।

ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ ਰਹੋਗੇ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਬਣੇ ਰਹਿਣਗੇ।

26 ਜੁਲਾਈ 2020, ਐਤਵਾਰ ਸਾਉਣ ਵਦੀ ਤਿਥੀ ਛੱਠ (ਸਵੇਰੇ 9.33 ਤਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1942, ਮਿਤੀ :4 (ਸਾਉਣ)), ਹਿਜਰੀ ਸਾਲ : 1441, ਮਹੀਨਾ : ਜਿਲਹਿਜ, ਤਰੀਕ 4, ਨਕਸ਼ੱਤਰ : ਹਸਤ (ਦੁਪ. 12.37 ਤਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ। ਯੋਗ: ਸਿੱਧ (ਰਾਤ 11.43 ਤਕ) ਅਤੇ ਮਗਰੋਂ ਯੋਗ ਸਾਧਿਆ ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 11.47 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ ਪੁਰਬ,ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ (ਦੁਪਹਿਰ ਵਿਆਪਨੀ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa