ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

07/27/2020 3:01:43 AM

ਮੇਖ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਅਾਂ ਅਤੇ ਉਦੇਸ਼ਾਂ ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਬ੍ਰਿਖ- ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਨ੍ਹਾਂ ਨੂੰ ਜਦ ਵੀ ਮੌਕਾ ਮਿਲੇਗਾ, ਉਹ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ, ਸਫਰ ਟਾਲ ਦਿਓ।

ਮਿਥੁਨ- ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕਰ ਸਕਦੇ ਹੋ, ਕਿਉਂਕਿ ਮੁਸ਼ਕਲ ਅਤੇ ਲੋੜ ਦੇ ਹਰ ਮੌਕੇ ’ਤੇ ਉਹ ਆਪ ਦਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਕਿਸੇ ਰੁਕੇ ਪਏ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ ਹੋਵੇਗੀ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਦੁਸ਼ਮਣ ਕਮਜ਼ੋਰ।

ਸਿੰਘ- ਕੰਮਕਾਜੀ ਸਾਥੀਅਾਂ-ਸਹਿਯੋਗੀਅਾਂ ਨਾਲ ਮੇਲ-ਜੋਲ ਆਪ ਦੀਆਂ ਮੁਸ਼ਕਲਾਂ ਨੂੰ ਕੁਝ ਘੱਟ ਕਰ ਸਕਦਾ ਹੈ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਹਟੇਗੀ।

ਕੰਨਿਆ- ਟੀਚਿੰਗ-ਐਜੂਕੇਸ਼ਨ-ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀ ਪਲਾਨਿੰਗ ਕੁਝ ਅੱੱਗੇ ਵਧੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ, ਤੇਜ ਪ੍ਰਭਾਵ-ਦਬਦਬਾ ਵਧੇਗਾ।

ਬ੍ਰਿਸ਼ਚਕ- ਉਲਝਣਾਂ ਦੇ ਜ਼ੋਰ ਦਾ ਘੱਟ ਅੰਦਾਜ਼ਾ ਨਾ ਲਗਾਓ, ਕਿਉਂਕਿ ਉਨ੍ਹਾਂ ਕਰ ਕੇ ਆਪ ਦੀਆਂ ਪ੍ਰੇਸ਼ਾਨੀਅਾਂ ਦਾ ਵਧਣਾ ਜ਼ਰੂਰੀ ਹੋਵੇਗਾ, ਮਨ ਵੀ ਟੈਂਸ ਅਤੇ ਉਦਾਸ ਰਹੇਗਾ।

ਧਨ- ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕਾਰੋਬਾਰੀ ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਜਨਰਲ ਸਿਤਾਰਾ ਰਾਜਕੀ ਕੰਮਾਂ ਨੂੰ ਸੰਵਾਰਨ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਵੀ ਆਪ ਦਾ ਪ੍ਰਭਾਵ, ਦਬਦਬਾ ਬਣਿਆ ਰਹੇਗਾ।

ਕੁੰਭ- ਧਾਰਮਿਕ ਕੰਮਾਂ ’ਚ ਧਿਆਨ, ਸੋਚ ਵਿਚਾਰ ’ਚ ਸਮਝਦਾਰੀ ਵਧੇਗੀ ਅਤੇ ਹਾਈ ਮੋਰੇਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜੀ਼ ਰਹੇਗਾ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰੀ ਚੌਕਸੀ ਰੱਖਣੀ ਜ਼ਰੂਰੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

27 ਜੁਲਾਈ 2020, ਸੋਮਵਾਰ ਸਾਉਣ ਸੁਦੀ ਤਿਥੀ ਸਪਤਮੀ (ਸਵੇਰੇ 7.10 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਤੁਲਾ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077, ਸਾਉਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ 1942, ਮਿਤੀ 5 (ਸਾਉਣ) ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 5, ਨਕਸ਼ੱਤਰ : ਚਿਤਰਾ (ਪੂਰਵ ਦੁਪ. 11.04 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ। ਯੋਗ : ਸਾਧਿਆ (ਰਾਤ 8.49 ਤੱਕ) ਅਤੇ ਮਗਰੋਂ ਯੋਗ ਸ਼ੁਭ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 7.10 ਤੋਂ ਲੈ ਕੇ ਸ਼ਾਮ 6.04 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗੋਸਵਾਮੀ ਤੁਲਸੀ ਦਾਸ ਜਯੰਤੀ, ਤੁਲਸੀ ਜਯੰਤੀ ਪੁਰਬ (ਦਰਬਾਰ ਸ਼੍ਰੀ ਪਿੰਡੋਰੀ ਧਾਮ, ਗੁਰਦਾਸਪੁਰ, ਪੰਾਬ), ਸ਼੍ਰੀ ਦੁਰਗਾ ਅਸ਼ਟਮੀ ਮੇਲਾ ਮਾਤਾ ਚਿੰਤਪੁਰਨੀ ਅਤੇ ਮੇਲਾ ਮਾਤਾ ਚਾਮੁੰਡਾ ਦੇਵੀ (ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa