ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

08/03/2020 2:31:11 AM

ਮੇਖ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਅਫਸਰ ਮਿਹਰਬਾਨ ਰਹਿਣਗੇ ਅਤੇ ਲਿਹਾਜ਼ ਕਰਨਗੇ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।

ਬ੍ਰਿਖ- ਧਾਰਮਿਕ ਕੰਮਾਂ ਅਤੇ ਸੋਸ਼ਲ ਕੰਮਾਂ ’ਚ ਧਿਆਨ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਸੀਮਾ ’ਚ ਕਰਨਾ ਚਾਹੀਦਾ ਹੈ, ਲਿਖਣ-ਪੜ੍ਹਨ ਦੇ ਕਿਸੇ ਵੀ ਕੰਮ ਨੂੰ ਜਲਦਬਾਜ਼ੀ ’ਚ ਨਾ ਕਰੋ।

ਕਰਕ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਸਫਲਤਾ ਸਾਥ ਦੇਵੇਗੀ, ਘਰੇਲੂ ਫ੍ਰੰਟ ’ਤੇ ਮਿਠਾਸ, ਤਾਲਮੇਲ-ਸਹਿਯੋਗ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ- ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਏ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਿਕਸੇ ਉਲਝੇ ਰੁਕੇ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਤੁਲਾ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੀਤਾ ਗਿਆ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਵੱਡੇ ਲੋਕ ਪਾਜ਼ੇਟਿਵ ਰੁਖ ਰੱਖਣਗੇ।

ਬ੍ਰਿਸ਼ਚਕ- ਵੱਡੇ ਲੋਕ ਆਪ ਪ੍ਰਤੀ ਸਾਫਟ-ਸੁਪੋਰਟਿਵ ਅਤੇ ਪਾਜ਼ੇਟਿਵ ਰੁਖ ਰੱਖਣਗੇ ਅਤੇ ਉਹ ਹਰ ਫ੍ਰੰਟ ’ਤੇ ਆਪ ਦੀ ਮਦਦ ਲਈ ਤਿਆਰ ਮਿਲਣਗੇ।

ਧਨ- ਲੋਹਾ-ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਅਾਂ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਿਮਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਅਾਂ ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਮਨ ਅਸ਼ਾਂਤ-ਟੈਂਸ-ਅਸਥਿਰ ਜਿਹਾ ਰਹੇਗਾ।

ਕੁੰਭ- ਧਿਆਨ ਰੱਖੋ ਕਿ ਉਲਝਣਾਂ-ਝਗੜਿਅਾਂ ਕਰਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਸਫਰ ਵੀ ਨਾ ਕਰੋ, ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਮੀਨ- ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਨਾ ਸਿਰਫ ਕੋਈ ਬਾਧਾ ਮੁਸ਼ਕਿਲ ਹੀ ਹਟੇਗੀ ਸਗੋਂ ਕਾਰੋਬਾਰੀ ਕੰਮਾਂ ’ਚ ਬਿਹਤਰੀ ਵੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

3 ਅਗਸਤ 2020, ਸੋਮਵਾਰ ਸਾਉਣ ਸੁਦੀ ਤਿਥੀ ਪੁੰਨਿਆ (ਰਾਤ 9.29 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਕਰਕ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077, ਸਾਉਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ 1942, ਮਿਤੀ 12 (ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 12, ਨਕਸ਼ੱਤਰ : ਉਤਰਾ ਖਾੜਾ(ਸਵੇਰੇ 7.19 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਧ੍ਰਿਤੀ (ਸਵੇਰੇ 6.38 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਿਦਨ-ਰਾਤ) ਭਦਰਾ ਰਹੇਗੀ (ਸਵੇਰੇ 9.29 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਿਦਵਸ ਅਤੇ ਿਤਉਹਾਰ : ਸਾਉਣ ਪੁੰਨਿਆ, ਰਾਖੀ, ਰੱਖੜੀ (ਭਦਰਾ ਉਪਰੰਤ ਜਲੰਧਰ ’ਚ ਭਦਰਾ ਸਵੇਰੇ 9.29 ਤੱਕ ਰਹੇਗੀ), ਗਾਇਤਰੀ ਜਯੰਤੀ, ਸੰਸਕ੍ਰਿਤ ਦਿਵਸ, ਸ਼੍ਰੀ ਸਤਿ ਨਾਰਾਇਣ ਵਰਤ, ਦਰਸ਼ਨ ਗੁਫਾ ਸ਼੍ਰੀ ਅਮਰਨਾਥ, ਮੇਲਾ ਸ਼ੰਕਰਾਚਾਰੀਆ (ਸ਼੍ਰੀਨਗਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News