ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

8/4/2020 2:53:16 AM

ਮੇਖ- ਅਫਸਰਾਂ ਦੇ ਸਾਫਟ ਰੁਖ ਕਰਕੇ ਕਿਸੇ ਸਰਕਾਰੀ ਸਮੱਸਿਆ ਦੇ ਸੁਲਝਣ ਦੀ ਆਸ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ- ਜਨਰਲ ਸਿਤਾਰਾ ਜ਼ੋਰਦਾਰ, ਉਦੇਸ਼ ਮਨੋਰਥ ਹੱਲ ਹੋਣਗੇ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਸਿਹਤ ’ਚ ਗੜਬੜੀ ਰਹਿਣ ਦਾ ਡਰ।

ਮਿਥੁਨ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਨੁਕਸਾਨ, ਧਨ ਹਾਨੀ ਦਾ ਡਰ।

ਕਰਕ- ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨਾਂ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਹਰ ਮਾਮਲੇ ’ਚ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਸਿੰਘ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਆਪ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਬਚੋਗੋ, ਨੁਕਸਾਨ ਪਰੇਸ਼ਾਨੀ ਦਾ ਡਰ, ਕੋਈ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ।

ਕੰਨਿਆ- ਸੰਤਾਨ ਦੇ ਸਹਿਯੋਗੀ, ਸੁਪਰੋਟਿਵ ਰੁਖ ਕਰ ਕੇ ਆਪ ਦੀ ਕੋਈ ਫੈਮਿਲੀ ਪ੍ਰਾਬਲਮ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ,ਸ਼ੁਭ ਕੰਮਾਂ ’ਚ ਧਿਆਨ।

ਤੁਲਾ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਆਪ ਹਰ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਰੱਖੋਗੇ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ ਪਰ ਸੰਤਾਨ ਵੀ ਕੁਝ ਨਾ ਕੁਝ ਪਰੇਸ਼ਾਨੀ ਰੱਖੇਗੀ।

ਧਨ- ਗੱਡੀਅਾਂ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮਕਰ- ਵਪਾਰ ਅਤੇ ਕੰਮਕਾਜ ਦੇ ਹਾਲਾਤ ਸੁਖਦ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੁੰਭ- ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ, ਖਰਚ ਵੀ ਹੱਥ ਰੋਕ ਕੇ ਕਰੋ, ਸਮਾਂ ਹਾਨੀ-ਪਰੇਸ਼ਾਨੀ ਵਾਲਾ।

ਮੀਨ- ਸਿਤਾਰਾ ਆਮਦਨ ਅਤੇ ਵਪਾਰ ਕਾਰੋਬਾਰ ’ਚ ਕੰਮ ਸੰਵਾਰਨ ਵਾਲਾ, ਕੰਮਕਾਜੀ ਤੌਰ ’ਤੇ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ।

4 ਅਗਸਤ 2020, ਮੰਗਲਵਾਰ ਭਾਦੋਂ ਵਦੀ ਤਿੱਥੀ ਏਕਮ (ਰਾਤ 9.53) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਕਰਕ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077, ਸਾਉਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ 1942, ਮਿਤੀ 13 (ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 13, ਨਕਸ਼ੱਤਰ : ਸ਼੍ਰਵਣ(ਸਵੇਰੇ 8.11 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸੌਭਾਗਿਯ (4 ਅਗਸਤ ਦਿਨ ਰਾਤ ਅਤੇ ਅਗਲੇ ਦਿਨ (5 ਅਗਸਤ) ਸਵੇਰੇ 5.15 ਤਕ)। ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 8.47 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੇਗੀ (ਰਾਤ 8.47 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਸ਼ਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਿਦਵਸ ਅਤੇ ਿਤਉਹਾਰ : ਭਾਦੋਂ ਵਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor Bharat Thapa