ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

08/06/2020 3:33:48 AM

ਮੇਖ- ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕਾਰੋਬਾਰੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਅਫਸਰਾਂ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨੋਬਲ ਵੀ ਮਜ਼ਬੂਤ ਰਹੇਗਾ, ਵਿਰੋਧੀ ਨਿਸਤੇਜ ਰਹਿਣਗੇ।

ਕਰਕ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ, ਸਫਰ ਵੀ ਨਹੀਂ ਕਰਨਾ ਚਾਹੀਦਾ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।

ਕੰਨਿਆ- ਨਾ ਤਾਂ ਕਿਸੇ ਵਿਰੋਧੀ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਨੂੰ ਜ਼ਿਆਦਾ ਲਿਫਟ ਦਿਓ, ਕਿਉਂਕਿ ਉਹ ਨੁਕਸਾਨ ਪਹੁੰਚਾਉਂਦੇ ਸਮੇਂ ਕੋਈ ਲਿਹਾਜ਼ ਨਹੀਂ ਕਰਨਗੇ।

ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਆਪ ਆਮ ਤੌਰ ’ਤੇ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇਰਾਦਿਅਾਂ ’ਚ ਮਜ਼ਬੂਤੀ ਯਤਨ ਕਰਨ ’ਤੇ ਕੋਈ ਪ੍ਰੋਗਰਾਮ ਵੀ ਕੁਝ ਅੱਗੇ ਵਧੇਗਾ।

ਬ੍ਰਿਸ਼ਚਕ- ਜੇ ਕੋਰਟ-ਕਚਹਿਰੀ ਨਾਲ ਜੁੜਿਆ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਵੋ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਮਿਲੇਗੀ, ਮਾਣ-ਸਨਮਾਨ ਬਣਿਆ ਰਹੇਗਾ।

ਧਨ- ਆਪ ਆਪਣੇ ਉਤਸ਼ਾਹੀ ਮਨ ਕਰ ਕੇ, ਹਰ ਕੰਮ ਲਈ ਪਹਿਲ ਕਰਨ ਦਾ ਹੌਸਲਾ ਰੱਖੋਗੇ. ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਅਤੇ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਮੁਸ਼ਕਲ ਹਟੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ ਪਰ ਮਨ ਵੀ ਕੁਝ ਅਸ਼ਾਂਤ ਜਿਹਾ ਰਹੇਗਾ, ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਮੀਨ- ਬੇਗਾਨੀਅਾਂ ਉਲਝਣਾਂ ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਕਿਉਂਕਿ ਸ਼ਰਾਰਤੀ ਲੋਕ ਬਗੈਰ ਕਾਰਨ ਹੀ ਆਪ ਨੂੰ ਆਪਣੇ ਝਗੜਿਅਾਂ ’ਚ ਫਸਾਉਣ ਦਾ ਯਤਨ ਕਰ ਸਕਦੇ ਹਨ, ਦੂਜਿਅਾਂ ’ਤੇ ਭਰੋਸਾ ਨਾ ਕਰੋ।

6 ਅਗਸਤ 2020, ਵੀਰਵਾਰ ਭਾਦੋਂ ਵਦੀ ਤਿੱਥੀ ਤੀਜ (6-7 ਮੱਧ ਰਾਤ 12.15 ਤਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਕਰਕ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077, ਸਾਉਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ 1942, ਮਿਤੀ 15 (ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 15, ਨਕਸ਼ੱਤਰ : ਸ਼ਤਭਿਖਾ(ਪੂਰਵ ਦੁਪਹਿਰ 11.18 ਤੱਕ) ਅਤੇ ਮਗਰੋਂ ਨਕਸ਼ੱਤਰ ਭਾਦਰਪਦ, ਯੋਗ : ਅਤਿਗੰਡ (6 ਅਗਸਤ ਦਿਨ ਰਾਤ ਅਤੇ ਅਗਲੇ ਦਿਨ (7 ਅਗਸਤ) ਸਵੇਰੇ 5.21ਤਕ)। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਪੂਰਵ ਦੁਪਹਿਰ 11.33 ਤੋਂ ਲੈ ਕੇ 6-7 ਮੱਧ ਰਾਤ 12.15 ਤਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਕਜੱਲੀ ਤੀਜ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa