ਰਾਸ਼ੀਫਲ: ਜਨਰਲ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ

Thursday, Aug 20, 2020 - 03:33 AM (IST)

ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਨੇਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਹਰ ਫਰੰਟ ’ਤੇ ਬਿਹਤਰ ਰਹਿਣਗੇ।

ਬ੍ਰਿਖ- ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਵੱਡੇ ਲੋਕਾਂ ਨਾਲ ਮੇਲ ਸਹਿਯੋਗ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਰਹੇਗਾ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਮਦਨ ਦੇਵੇਗਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਸਰਕਾਰੀ ਕੰਮਾਂ ’ਚ ਆਪ ਦੀ ਦਨਦਨਾਹਟ ਵਧੇਗੀ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਉਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਕੰਨਿਆ- ਕਮਜ਼ੋਰ ਸਿਤਾਰੇ ਕਰ ਕੇ ਆਪ ਨੂੰ ਬੇਗਾਨੇ ਝਮੇਲਿਅਾਂ, ਜ਼ਿੰਮੇਵਾਰੀਅਾਂ ’ਚ ਫਸਾਉਣ ਅਤੇ ਦੂਜਿਆਂ ’ਤੇ ਬੇਲੋੜੇ ਭਰੋਸਾ ਕਰਨ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਤੁਲਾ- ਸਿਤਾਰਾ ਵਧਾਉਣ -ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਬਾਧਾ ਮੁਸ਼ਕਲ ਨੂੰ ਹਟਾਉਣ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਅਫਸਰਾਂ ਦੇ ਸਾਫਟ-ਸੁਪੋਰਟਿਵ-ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਆਪ ਦਾ ਬੋਲਬਾਲਾ ਬਣਿਆ ਰਹੇਗਾ, ਵੈਸੇ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਧਨ- ਜਨਰਲ ਸਿਤਾਰਾ ਬਿਹਤਰ, ਜਿਹੜਾ ਆਪ ਦੀ ਕਿਸੀ ਸਕੀਮ ’ਚੋਂ ਕੋਈ ਬਾਧਾ ਮੁਸ਼ਕਲ ਹਟਾ ਸਕਦਾ ਹੈ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ ਪਰੇਸ਼ਾਨੀ ਖਿਚਾਤਣੀ ਰਹਿ ਸਕਦੀ ਹੈ।

ਮਕਰ- ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਧਿਆਨ ਰੱਖੋ ਕਿ ਚਲਦੇ ਫਿਰਦੇ ਕਿਧਰੇ ਪੈਰ ਨਾ ਫਿਸਲਾ ਜਾਵੇ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਮਨ ’ਚ ਸੈਰ ਸਪਾਟੇ ਦੀ ਚਾਹਤ ਰਹੇਗੀ।

ਮੀਨ- ਕਿਸੇ ਸ਼ਤਰੂ ਦੇ ਟਕਰਾਅ ਵਾਲੇ ਮੂਡ ਕਰ ਕੇ ਆਪ ਦੀਆਂ ਪਰੇਸ਼ਾਨੀਅਾਂ ਵਧ ਸਕਦੀਅਾਂ ਹਨ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ, ਅਰਥ ਤੰਗੀ ਮਹਿਸੂਸ ਹੋਵੇਗੀ, ਸਫਰ ਵੀ ਨਾ ਕਰੋ।

20 ਅਗਸਤ 2020, ਵੀਰਵਾਰ ਭਾਦੋਂ ਵਦੀ ਤਿੱਥੀ ਦੂਜ (20-21 ਮੱਧ ਰਾਤ 2.14) ਅਤੇ ਮਗਰੋਂ ਿਤੱਥੀ ਤੀਜ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਸਿੰਘ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ

ਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ 1942, ਮਿਤੀ 29(ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 29,, ਨਕਸ਼ੱਤਰ :ਪੁਰਵਾ ਫਾਲਗੁਣੀ (ਰਾਤ 11.51 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ ਯੋਗ : ਸ਼ਿਵ (ਸ਼ਾਮ 5.41 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਸਿੰਘ ਰਾਸ਼ੀ ’ਤੇ (20 ਅਗਸਤ ਦਿਨ ਰਾਤ ਅਤੇ ਅਗਲੇ ਦਿਨ (21 ਅਗਸਤ) ਸਵੇਰੇ 5.15 ਤਕ) ਅਤੇ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ 3 ਵਜੇ ਤਕ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਰਾਜੀਵ ਗਾਂਧੀ ਜਨਮ ਦਿਨ , ਸੰਤ ਹਰਚੰਦ ਸਿੰਘ ਲੌਂਗੋਵਾਲ ਬਲਿਦਾਨ ਦਿਵਸ, ਮੇਲਾ ਸ਼੍ਰੀ ਗੋਸਾਈਆਣਾ (ਕੁਰਾਲੀ, ਪੰਜਾਬ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News