ਰਾਸ਼ੀਫਲ: ਵਪਾਰਕ ਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਰਹੇਗਾ ਚੰਗਾ

Sunday, Aug 23, 2020 - 03:21 AM (IST)

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਵਿਜੇ ਸਾਥ ਦੇੇਵੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ,ਤਾਲਮੇਲ-ਸਹਿਯੋਗ ਰਹੇਗਾ, ਸਫਰ ਠੀਕ-ਠਾਕ ਰਹੇਗਾ।

ਬ੍ਰਿਖ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਸੇ ਤਰ੍ਹਾਂ ਦਾ ਵੀ ਟੂਰ ਨਾ ਕਰੋ, ਕਿਉਂਕਿ ਉਹ ਟੈਨਸ਼ਨ ਪਰੇਸ਼ਾਨੀ ਵਾਲਾ ਹੋਵੇਗਾ।

ਮਿਥੁਨ- ਸੰਤਾਨ ਸਾਥ ਦੇਵੇਗੀ ਅਤੇ ਹਰ ਮੁਸ਼ਕਲ ਜਾਂ ਲੋੜ ’ਤੇ ਆਪ ਨਾਲ ਖੜ੍ਹੀ ਨਜ਼ਰ ਆਵੇਗੀ, ਧਾਰਮਿਕ ਲਿਟਰੇਚਰ ਪੜ੍ਹਨ-ਕਥਾ-ਵਾਰਤਾ-ਕੀਰਤਨ-ਸਤਿਸੰਗ ਸੁਣਨ ’ਤ ਜੀਅ ਲਗੇਗਾ।

ਕਰਕ- ਪ੍ਰਾਪਰਟੀ ਦੇ ਕਿਸੇ ਕੰਮ ਲਈ, ਜੇ ਕੋਈ ਯਤਨ ਕਰੋਗੇ ਤਾਂ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਕੰਮਕਾਜੀ ਸਾਥੀ ਸਹਿਯੋਗ ਕਰਨਗੇ, ਤਾਲ-ਮੇਲ ਰੱਖਣਗੇ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਕੰਨਿਆ- ਟੀਚਿੰਗ,ਇਲੈਕਟ੍ਰੋਨਿਕਸ, ਡੈਕੋਰੇਸ਼ਨ, ਬਿਊਟੀਫਿਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਉਸ ਦੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਬਣਿਆ ਰਹੇਗਾ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਬ੍ਰਿਸ਼ਚਕ- ਸਿਤਾਰਾ ਕਿਉਂਕਿ ਹਾਨੀ ਪਰੇਸ਼ਾਨੀ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ਦੇ ਰਸਤੇ ’ਚ ਆ ਰਹੀ ਸਮੱਸਿਆ ਹਟੇਗੀ ਪਰ ਸੁਭਾਅ ’ਚ ਗੱੁਸਾ।

ਮਕਰ- ਰਾਜ ਦਰਬਾਰ ਦੇ ਕਿਸੇ ਕੰਮ ਨੂੰ ਹੱਥ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ- ਸਿਹਤ ਸੁਧਰੇਗੀ, ਸਰੀਰ ’ਚ ਚੁਸਤੀ-ਫੁਰਤੀ ਵਧੇਗੀ, ਆਪ ਕਿਸੇ ਵੀ ਕੰਮ ਨੂੰ ਪੂਰੇ ਉਤਸ਼ਾਹ ਨਾਲ ਨਿਪਟਾਉਣ ਦੀ ਹਿੰਮਤ ਰੱਖੋਗੇ, ਸ਼ਤਰੂ ਕਮਜ਼ੋਰ।

ਮੀਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁੱਕੇ ਖਾਣ-ਪੀਣ ਤੋਂ ਬਚਾਅ ਰੱਖਣਾ ਠੀਕ ਰਹੇਗਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਨੂੰ ਜ਼ਿਆਦਾ ਲਿਫਟ ਦਿਓ।

23 ਅਗਸਤ 2020, ਐਤਵਾਰ ਭਾਦੋਂ ਸੁਦੀ ਤਿੱਥੀ ਪੰਚਮੀ (ਸ਼ਾਮ 5.05 ਤਕ) ਅਤੇ ਮਗਰੋਂ ਿਤੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ 1942, ਮਿਤੀ 1(ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 3,, ਨਕਸ਼ੱਤਰ : ਚਿੱਤਰਾ (ਸ਼ਾਮ 5.06 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ ਯੋਗ : ਸ਼ੁਭ (ਸਵੇਰੇ 6.48 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 6.07 ਤਕ) ਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਰਿਸ਼ੀ ਪੰਚਮੀ ਵਰਤ, ਸਮਤਸਰੀ ਮਹਾ ਪੁਰਬ (ਜੈਨ), ਰਾਸ਼ਟਰੀ ਸ਼ਕ ਭਾਦੋਂ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News