ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ

08/31/2020 2:49:37 AM

ਮੇਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ, ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਖ- ਯਤਨ ਕਰਨ ’ਤੇ ਆਪ ਦੀ ਕੋਈ ਉਲਝੀ ਅਟਕੀ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਸਿਹਤ ਪ੍ਰਤੀ ਸੁਚੇਤ ਰਹਿਣਾ ਠੀਕ ਰਹੇਗਾ।

ਮਿਥੁਨ- ਪੇਟ ਲਈ ਸਿਤਾਰਾ ਕਮਜ਼ੋਰ, ਇਸ ਲਈ ਠੰਡੀਅਾਂ ਅਤੇ ਬਾਏ ਵਸਤਾਂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨੁਕਸਾਨ, ਧਨ ਹਾਨੀ ਦਾ ਵੀ ਡਰ।

ਕਰਕ- ਫੈਮਿਲੀ ਫ੍ਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਦੁਸ਼ਮਣਾਂ ਤੋਂ ਬੇਪ੍ਰਵਾਹ ਨਾ ਰਹੋ ਕਿਉਂਕਿ ਉਹ ਆਪ ਦੇ ਖਿਲਾਫ ਪੂਰੀ ਤਰ੍ਹਾਂ ਸਰਗਰਮ ਰਹਿਣਗੇ, ਸਫਰ ਵੀ ਪ੍ਰੇਸ਼ਾਨੀ ਵਾਲਾ, ਦੂਜਿਅਾਂ ’ਤੇ ਘੱਟ ਭਰੋਸਾ ਕਰੋ।

ਕੰਨਿਆ- ਜਨਰਲ ਸਿਤਾਰਾ ਮਜ਼ਬੂਤ, ਸਟ੍ਰਾਂਗ ਮਨੋਬਲ ਕਰਕੇ ਆਪ ਆਪਣੇ ਕਿਸੇ ਪ੍ਰੋਗਰਾਮ ਨੂੰ ਕੁਝ ਅੱਗੇ ਵਧਾਉਣ ਦੀ ਸੋਚ ’ਚ ਰਹੋਗੇ, ਦੁਸ਼ਮਣ ਕਮਜ਼ੋਰ ਰਹਿਣਗੇ।

ਤੁਲਾ- ਜਨਰਲ ਸਿਤਾਰਾ ‘ਓਵਰ ਆਲ’ ਸਫਲਤਾ ਦੇਣ, ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਅਫਸਰ ਆਪ ਦੇ ਪ੍ਰਤੀ ਸਾਫਟ, ਿਮਹਰਬਾਨ, ਕੰਸੀਡ੍ਰੇਟ ਬਣੇ ਰਹਿਣਗੇ।

ਬ੍ਰਿਸ਼ਚਕ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਆਪ ਪੂਰੇ ਜੋਸ਼ ਨਾਲ ਆਪਣੇ ਕਿਸੇ ਕੰਮ ਨੂੰ ਅੱਗੇ ਵਧਾ ਸਕਦੇ ਹੋ।

ਧਨ- ਜੇ ਆਪ ਕਿਸੇ ਕੰਮਕਾਜੀ ਕੰਮ ਲਈ ਭੱਜਦੌੜ ਕਰੋਗੇ ਤਾਂ ਉਸ ਦਾ ਚੰਗਾ ਨਤੀਜਾ ਮਿਲੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ- ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੁੰਭ- ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ, ਸਫਰ ਵੀ ਪ੍ਰੇਸ਼ਾਨੀ, ਟੈਨਸ਼ਨ ਵਾਲਾ ਹੋਵੇਗਾ।

ਮੀਨ- ਜਨਰਲ ਸਿਤਾਰਾ ਕਾਰੋਬਾਰੀ ਦਸ਼ਾ ਠੀਕ-ਠਾਕ ਰੱਖਣ ਅਤੇ ਹਰ ਫ੍ਰੰਟ ’ਤੇ ਬਿਹਤਰੀ ਕਰਨ ਵਾਲਾ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਤਨਾ ਹੋ ਜਾਵੇ।

31 ਅਗਸਤ 2020, ਸੋਮਵਾਰ ਭਾਦੋਂ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 8.49 ਤੱਕ) ਅਤੇ ਮਗਰੋਂ ਿਤੱਥੀ ਚੌਦਸ਼

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਮਕਰ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ 1942, ਮਿਤੀ 9(ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 11,, ਨਕਸ਼ੱਤਰ : ਸ਼੍ਰਵਣ (ਬਾਅਦ ਦੁਪਹਿਰ 3.04 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੋਭਨ ( ਦੁਪਹਿਰ 1.22 ਤੱਕ) ਅਤੇ ਮਗਰੋਂ ਯੋਗ ਅਤਿਗੰਡ , ਚੰਦਰਮਾ : ਮਕਰ ਰਾਸ਼ੀ ’ਤੇ (31 ਅਗਸਤ-1 ਸਤੰਬਰ ਮੱਧ ਰਾਤ 3.48 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੇਗੀ (31 ਅਗਸਤ-1 ਸਤੰਬਰ ਮੱਧ ਰਾਤ 3.48 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ 7 ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਆਚਾਰੀਆ ਭਿਕਸ਼ੂ ਨਿਰਵਾਣ ਿਦਵਸ (ਜੈਨ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News