ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Friday, Sep 04, 2020 - 03:19 AM (IST)

ਮੇਖ- ਉਲਝਣਾਂ-ਮੁਸ਼ਕਲਾਂ ਨੂੰ ਘੱਟ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਅਸ਼ਾਂਤ-ਡਿਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।

ਬ੍ਰਿਖ- ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ ਸਨਮਾਨ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ, ਬਿਹਤਰੀ ਹੋਵੇਗੀ।

ਸਿੰਘ- ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣਾ-ਪੀਣਾ ਵੀ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਕਰਨਾ ਮਹਿੰਗਾ ਪੈ ਸਕਦਾ ਹੈ।

ਕੰਨਿਆ- ਵਪਾਰਿਕ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਸਹਿਯੋਗ ਰਹੇਗਾ ਪਰ ਸੁਭਾਅ ’ਚ ਗੱੁਸਾ ਬਣਿਆ ਰਹੇਗਾ।

ਤੁਲਾ- ਨਾ ਤਾਂ ਵਿਰੋਧੀਆਂ ਨੂੰ ਕਨਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਪਰੇਸ਼ਾਨ ਕਰਨ ਤੋਂ ਕਦੀ ਬਾਜ਼ ਨਹੀਂ ਆਉਣਗੇ।

ਬ੍ਰਿਸ਼ਚਕ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਸੰਤਾਨ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕਾਫੀ ਮਦਦਗਾਰ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਧਨ- ਕੋਰਟ-ਕਚਹਿਰੀ ’ਚ ਜਾਣ ’ਤੇ ਜਾਂ ਉਸ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਦੇ ਹਾਲਾਤ ਬਣਨਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਕਰ- ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਆਪ ਦੀ ਪਲਾਨਿੰਗ ਦੇ ਪ੍ਰਤੀ ਉਨ੍ਹਾਂ ਦਾ ਰੁਖ ਸਹਿਯੋਗੀ ਅਤੇ ਪਾਜ਼ੇਟਿਵ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਟੂਰਿੰਗ ਦਾ ਸਹੀ ਨਤੀਜਾ ਮਿਲੇਗਾ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

4 ਸਤੰਬਰ 2020, ਸ਼ੁੱਕਰਵਾਰ ਭਾਦੋਂ ਸੁਦੀ ਤਿੱਥੀ ਦੂਜ(ਦੁਪਹਿਰ 2.24 ਤੱਕ) ਅਤੇ ਮਗਰੋਂ ਤਿੱਥੀ ਤੀਜ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ 1942, ਮਿਤੀ 13 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 15,, ਨਕਸ਼ੱਤਰ : ਉੱਤਰਾ ਭਾਦਰਪਦ (ਰਾਤ 11.28 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੂਲ ( ਦੁਪਹਿਰ 1.52 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ(ਪੂਰਾ ਦਿਨ ਰਾਤ) ਰਾਤ 11.28 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਭਦਰਾ ਸ਼ੁਰੂ ਹੋਵੇਗੀ (4-5 ਮੱਧ ਰਾਤ 3.32 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ 10.30 ਤੋਂ ਦੁਪਹਿਰ 12.00 ਵਜੇ ਤਕ ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News