ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

09/11/2020 3:09:40 AM

ਮੇਖ- ਮਿੱਤਰਾਂ, ਕੰਮਕਾਜੀ ਸਾਥੀਅਾਂ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਹ ਲੋਕ ਆਪ ਦੀ ਗੱਲ ਨੂੰ ਸੁਪਰੋਟ ਕਰਨਗੇ।

ਬ੍ਰਿਖ- ਸਿਤਾਰਾ ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਲਈ ਚੰਗਾ ਹੈ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਦੂਜਿਆਂ ’ਤੇ ਹਰ ਪੱਖੋਂ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕਰਕ- ਉਲਝਣਾਂ ਝਮੇਲਿਆਂ ਕਰ ਕੇ ਕਿਸੇ ਨਾ ਕਿਸੇ ਮੁਸ਼ਕਲ ਝਮੇਲੇ ਦੇ ਜਾਗਣ ਦਾ ਡਰ ਰਹੇਗਾ, ਕੋਈ ਵੀ ਨਵਾਂ ਕੰਮ ਜਾਂ ਪ੍ਰੋਗਰਾਮ ਸ਼ੁਰੂ ਨਾ ਕਰਨਾ ਸਹੀ ਰਹੇਗਾ।

ਸਿੰਘ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਚਾਹੀਦਾ ਹੈ।

ਕੰਨਿਆ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ- ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਸਤਿਸੰਗ-ਕੀਰਤਨ ’ਚ ਰੂਚੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਬ੍ਰਿਸ਼ਚਕ- ਸਿਹਤ ’ਚ ਖਰਾਬੀ ਦਾ ਡਰ ਰਹੇਗਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ਵੀ ਡਾਕੂਮੈਂਟ ਨੂੰ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਸੋਚ ਅਤੇ ਅਪਰੋਚ ਨਾਲ ਦੇਖਣਗੇ।

ਮਕਰ- ਕਿਸੇ ਵੀ ਦੁਸ਼ਮਣ ਨੂੰ ਉਹ ਭਾਵੇਂ ਕਮਜ਼ੋਰ ਹੋਵੇ ਜਾਂ ਸਟ੍ਰਾਂਗ ਉਸ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਮਨ ਵੀ ਡਿਸਟਰਬ ਜਿਹਾ ਰਹੇਗਾ।

ਕੁੰਭ- ਸੰਤਾਨ ਹਰ ਮਾਮਲੇ ’ਚ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮਾਂ ਨੂੰ ਸੰਵਾਰਨ, ਇੱਜ਼ਤਮਾਣ ਵਧਾਉਣ ਅਤੇ ਜਨਰਲ ਤੌਰ ’ਤੇ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਰੱਖਣ ਵਾਲਾ ਹੈ।

11 ਸਤੰਬਰ 2020, ਸ਼ੁੱਕਰਵਾਰ ਪ੍ਰਥਮ (ਸ਼ੁੱਧ) ਅੱਸੂ ਵਦੀ ਤਿੱਥੀ ਨੌਮੀ (11-12 ਮੱਧ ਰਾਤ 4.20 ਤੱਕ) ਅਤੇ ਮਗਰੋਂ ਿਤੱਥੀ ਦਸਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ 1942, ਮਿਤੀ 20 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ, ਤਰੀਕ 22,, ਨਕਸ਼ੱਤਰ : ਮ੍ਰਿਗਸ਼ਿਰ (ਬਾਅਦ ਦੁਪਹਿਰ 3.25 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸਿੱਧੀ ( ਸ਼ਾਮ 6.24 ਤਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਿਦਵਸ ਅਤੇ ਿਤਉਹਾਰ : ਤਿੱਥੀ ਨੌਮੀ ਦਾ ਸਰਾਧ, ਸੌਭਾਗਿਯ ਵਤੀ ਔਰਤਾਂ ਦਾ ਸਰਾਧ, ਪਾਤਰੀ ਨੌਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa