ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Sunday, Sep 13, 2020 - 02:40 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਜਿਹੜੇ ਯਤਨ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਵੱਡੇ ਲੋਕਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਬਣੀ ਰਹੇਗੀ।

ਬ੍ਰਿਖ- ਮਿੱਤਰਾਂ ਨਾਲ ਮੇਲਜੋਲ, ਆਪ ਦੀ ਕਿਸੇ ਸਮੱਸਿਆ ਜਾਂ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋਵੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮਿਥੁਨ- ਡ੍ਰਿੰਕਸ,ਰਸਾਇਣਾਂ, ਪੇਂਟ, ਸਮੁੰਦਰੀ ਅਤੇ ਪੈਟ੍ਰੋਲੀਅਮ ਵਸਤਾਂ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵਲ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਕੰਮਕਾਜੀ ਦਸ਼ਾ ਸੰਤੋਖਜਨਕ, ਖੁਸ਼ਦਿਲ ਮੂਡ ਕਰ ਕੇ ਆਪ ਹਰ ਕੰਮ ਨੂੰ ਉਹ ਭਾਵੇਂ ਕਿੰਨਾ ਵੀ ਮੁਸ਼ਕਲ ਕਿਉਂ ਨਾ ਹੋਵੇ, ਹੱਥ ’ਚ ਲੈਣ ਦਾ ਹੌਸਲਾ ਰੱਖੋਗੇ।

ਸਿੰਘ- ਸਿਤਾਰਾ ਉਲਝਣਾਂ ਝਗੜਿਆਂ ਵਾਲਾ, ਕਿਉਂਕਿ ਕਿਸੇ ਨਾ ਕਿਸੇ ਕਲੇਸ਼ ਦੇ ਜਾਗਣ ਦਾ ਡਰ ਬਣਿਆ ਰਹੇਗਾ, ਇਸ ਲਈ ਕੋਈ ਵੀ ਨਵਾਂ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਕੰਨਿਆ- ਸਿਤਾਰਾ ਧਨ ਲਾਭ ਲਈ ਬਿਹਤਰ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।

ਤੁਲਾ- ਕਿਸੇ ਅਫਸਰ ਦੇ ਸੁਪਰੋਟਿਵ ਅਤੇ ਹਮਦਰਦਾਨਾ ਰੁਖ ਕਰ ਕੇ ਿਕਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਕੋਈ ਪੇਚੀਦਗੀ ਹਟ ਸਕਦੀ ਹੈ।

ਬ੍ਰਿਸ਼ਚਕ- ਕਥਾ-ਵਾਰਤਾ, ਕੀਰਤਨ-ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਅਰਥ ਦਸ਼ਾ ਸੁਧਰੀ ਰਹੇਗੀ।

ਧਨ- ਸਿਤਾਰਾ ਸਿਹਤ ਲਈ ਕਮਜ਼ੋਰ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਸਿਹਤ ਵਿਗੜੀ ਰਹੇਗੀ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਰਿਸ਼ਤਿਆਂ ’ਚ ਮਿਠਾਸ, ਸਦਭਾਅ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਕਿਸੇ ਨਾ ਕਿਸੇ ਪੰਗੇ, ਮੁਸੀਬਤ ਦੇ ਜਾਗਣ ਦਾ ਡਰ ਬਣਿਆ ਰਹੇਗਾ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹੋ।

ਮੀਨ- ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਆਪ ਦੇ ਪ੍ਰਤੀ ਸੁਪੋਰਟਿਵ ਸਹਿਯੋਗ ਰੁਖ ਰੱਖੇਗੀ, ਉਦੇਸ਼ ਮਨੋਰਥ ਹੱਲ ਹੋਣਗੇ। ਕੰਮਕਾਜੀ ਦਸ਼ਾ ਸੁਧਰੀ ਰਹੇਗੀ।

13 ਸਤੰਬਰ 2020, ਐਤਵਾਰ ਅੱਸੂ ਵਦੀ ਤਿੱਥੀ ਇਕਾਦਸ਼ੀ (13-14 ਮੱਧ ਰਾਤ 3.17 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077,ਭਾਦੋਂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1942, ਮਿਤੀ 22(ਭਾਦੋਂ), ਹਿਜਰੀ ਸਾਲ 1442, ਮਹੀਨਾ :ਮੁਹੱਰਮ, ਤਰੀਕ :24, ਸੂਰਜ ਉਦੇ : ਸਵੇੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.32 ਵਜੇ (ਜਲੰਧਰ ਟਾਈਮ),, ਨਕਸ਼ੱਤਰ : ਪੁਨਰਵਸੁ, (ਸ਼ਾਮ 4.34 ਤਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਵਰਿਆਨ ( ਸ਼ਾਮ 4.03 ਤਕ) ਅਤੇ ਮਗਰੋਂ ਯੋਗ ਪ੍ਰਿਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 10.36 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਿਦਵਸ ਅਤੇ ਿਤਉਹਾਰ : ਤਿੱਥੀ ਇਕਾਦਸ਼ੀ ਦਾ ਸਰਾਧ, ਇੰਦਰਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News