ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

09/16/2020 2:40:20 AM

ਮੇਖ- ਜਨਰਲ ਸਿਤਾਰਾ ਬਿਹਤਰ, ਆਪ ਦੇ ਯਤਨ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾ ਸਕਦੇ ਹਨ, ਸੰਤਾਨ ਆਪ ਦੇ ਨਾਲ ਤਾਲਮੇਲ ਰੱਖੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਜਨਰਲ ਸਿਤਾਰਾ ਸਫਲਤਾ ਦੇਣ, ਬਿਹਤਰੀ ਦੇ ਹਾਲਾਤ ਬਣਾਉਣ, ਪ੍ਰਭਾਵ-ਦਬਦਬਾ ਬਣਾਈ ਰੱਖਣ ਵਾਲਾ ਪਰ ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।

ਮਿਥੁਨ- ਵੱਡੇ ਲੋਕ ਮਿਹਰਬਾਨੀ ਵਾਲਾ ਰੁਖ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਹਮਦਰਦੀ ਨਾਲ ਸੁਣਨਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਕਰਿਆਨਾ ਦੀਅਾਂ ਵਸਤਾਂ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮ ਧੰਦੇ ਅਤੇ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਟੈਂਸ ਅਤੇ ਅਪਸੈੱਟ ਜਿਹਾ ਰਹੇਗਾ।

ਕੰਨਿਆ- ਉਲਝਣਾਂ ਝਗੜਿਆਂ ਕਰ ਕੇ ਕਿਸੇ ਨਾ ਕਿਸੇ ਪੰਗੇ ਨਾਲ ਆਪ ਨੂੰ ਨਿਪਟਣਾ ਪੈ ਸਕਦਾ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣਾ ਠੀਕ ਰਹੇਗਾ।

ਤੁਲਾ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਫੈਮਿਲੀ ਫਰੰਟ ’ਤੇ ਕੁਝ ਪਰੇਸ਼ਾਨੀ ਰਹਿਣ ਦਾ ਡਰ।

ਬ੍ਰਿਸ਼ਚਕ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਵੱਡੇ ਲੋਕਾਂ ਦੀ ਸੁਪੋਰਟ ਨਾਲ ਆਪ ਨੂੰ ਆਪਣਾ ਕਦਮ ਵਧਾਉਣ ’ਚ ਸਫਲਤਾ ਜ਼ਰੂਰ ਮਿਲੇਗੀ।

ਧਨ- ਆਪਣੇ ਕੰਮਾਂ ਨੂੰ ਫਾਈਨਲ ਕਰਨ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ।

ਮਕਰ- ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਪੈਰ ਨੂੰ ਫਿਸਲਾਉਣ ਵਾਲਾ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਲੋੜ ਰਹੇਗੀ ਪਰ ਅਰਥ ਦਸ਼ਾ ਸਹੀ ਰਹੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ, ਜਨਰਲ ਕੰਮਾਂ ’ਚ ਪੈਠ-ਧਾਕ ਬਣੀ ਰਹੇਗੀ।

ਮੀਨ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦਾ ਘੱਟ ਅੰਦਾਜ਼ਾ ਲਗਾਓ, ਨੁਕਸਾਨ ਦਾ ਵੀ ਡਰ ਰਹੇਗਾ।

16 ਸਤੰਬਰ 2020, ਬੁੱਧਵਾਰ

ਪ੍ਰਥਮ (ਸ਼ੁੱਧ) ਅੱਸੂ ਵਦੀ ਤਿੱਥੀ ਚੌਦਸ (ਸ਼ਾਮ 7.57 ਤੱਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਸਿੰਘ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1942, ਮਿਤੀ 25(ਭਾਦੋਂ), ਹਿਜਰੀ ਸਾਲ 1442, ਮਹੀਨਾ : ਮੁਹੱਰਮ, ਤਰੀਕ :27, ਨਕਸ਼ੱਤਰ : ਮੱਘ (ਦੁਪਹਿਰ 12.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਿੱਧ (ਸਵੇਰੇ 7.40 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ12.21 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ ਭਦਰਾ ਰਵੇਗੀ (ਸਵੇਰੇ 9.19 ਤਕ)। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਿਦਵਸ ਅਤੇ ਿਤਉਹਾਰ : ਬ੍ਰਿਕਮੀ ਅੱਸੂ ਸੰਕ੍ਰਂਤੀ, ਸੂਰਜ ਸ਼ਾਮ 7.07. ਜਲੰਧਰ ਟਾਈਮ ’ਤੇ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਸਤਰ, ਜਲ, ਅਗਨੀ, ਜ਼ਹਿਰ, ਹਥਿਆਰ, ਦੁਰਘਟਨਾ ’ਚ ਮਰੇ ਬੱਚਿਅਾਂ ਦਾ ਸਰਾਧ। ਸ਼੍ਰੀ ਕਾਤਯਾਯਨੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News