ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

09/17/2020 3:44:46 AM

ਮੇਖ- ਸਿਤਾਰਾ ਦੁਪਹਿਰ ਤਕ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ ਪਰ ਬਾਅਦ ’ਚ ਕਮਜ਼ੋਰ ਸਮਾਂ, ਆਪ ਦੀ ਪੇਚੀਦਗੀਅਾਂ, ਪਰੇਸ਼ਾਨੀਅਾਂ ਨੂੰ ਵਧਾ ਸਕਦਾ ਹੈ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਆਪ ਦੂਜਿਅਾਂ ਲਈ ਮਦਦਗਾਰ ਬਣੇ ਰਹੋਗੇ।

ਮਿਥੁਨ- ਸਿਤਾਰਾ ਦੁਪਹਿਰ ਤਕ ਆਪ ਨੂੰ ਆਪਣੀ ਭੱਜ-ਦੌੜ ’ਚ ਬਿਜ਼ੀ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਪਰਿਵਾਰਕ ਲਾਈਫ ’ਚ ਕੁਝ ਨਾਰਾਜ਼ਗੀ-ਤਣਾਤਣੀ ਰਹੇਗੀ।

ਕਰਕ- ਸਿਤਾਰਾ ਦੁਪਹਿਰ ਤਕ ਵਪਾਰਕ ਕੰਮਾਂ ਨੂੰ ਸੰਵਾਰਨ ਲਾਭ ਦੇਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਆਪ ’ਚ ਉਤਸ਼ਾਹ, ਹਿੰਮਤ, ਸ਼ਕਤੀ ਵਧੇਗੀ।

ਸਿੰਘ- ਕੰਮਕਾਜੀ ਕੰਮਾਂ ਨੂੰ ਆਪ ਪੂਰੇ ਜੋਸ਼, ਉਤਸ਼ਾਹ ਨਾਲ ਨਿਪਟਾ ਸਕੋਗੇ. ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਤੁਲਾ- ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਸਫਲਤਾ ਦੇ ਮੌਕੇ ਦਿਲਾਉਣ ਵਾਲਾ ਪਰ ਬਾਅਦ ’ਚ ਸਮਾਂ ਬਾਧਾਵਾਂ ਮੁਸ਼ਕਲਾਂ ਵਾਲਾ ਹੋਵੇਗਾ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਅਦਾਲਤੀ ਕੰਮਾਂ ਲਈ ਬਿਹਤਰ ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਹਟੇਗੀ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ।

ਧਨ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਵਿਜਈ, ਪ੍ਰਭਾਵੀ ਰੱਖੇਗਾ,ਦੁਸ਼ਮਣਾਂ ਦੀ ਵੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।

ਮਕਰ- ਸਿਤਾਰਾ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਕੁੰਭ- ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਠੀਕ-ਠਾਕ ਰੱਖੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਫਰੰਟ ’ਤੇ ਪਰੇਸ਼ਾਨੀਅਾਂ ਵਧਣ ਦਾ ਡਰ ਰਹੇਗਾ।

ਮੀਨ- ਸਿਤਾਰਾ ਦੁਪਹਿਰ ਤਕ ਦੁਸ਼ਮਣਾਂ ਨੂੰ ਉਭਾਰਨ ਅਤੇ ਆਪ ਦੇ ਲਈ ਮੁਸ਼ਕਲਾਂ ਜਗਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਦੀ ਦਸ਼ਾ ਸੁਧਰੇਗੀ, ਸਫਲਤਾ ਮਿਲੇਗੀ।

17 ਸਤੰਬਰ 2020, ਵੀਰਵਾਰ

ਪ੍ਰਥਮ (ਸ਼ੁੱਧ) ਅੱਸੂ ਵਦੀ ਤਿੱਥੀ ਮੱਸਿਆ (ਸ਼ਾਮ 4.30 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1942, ਮਿਤੀ 26(ਭਾਦੋਂ), ਹਿਜਰੀ ਸਾਲ 1442, ਮਹੀਨਾ : ਮੁਹੱਰਮ, ਤਰੀਕ :28, ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.48 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸ਼ੁਭ (ਰਾਤ 11.52 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 3.07 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ। ਦਿਸ਼ਾ ਸ਼ੂਲ : ਦੱਖਣ ਅਤੇ ਆਗਿਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ (ਮਹਾਲਯ) ਮੱਸਿਆ, ਤਿੱਥੀ ਮੱਸਿਆ ਅਤੇ ਆਗਿਨੇਯ ਮ੍ਰਿਤਿਯੂ ਤਿੱਥੀਵਾਲੀਅਾਂ ਦਾ ਸਰਾਧ, ਸਰਭ ਪਿਤਰ ਸਰਾਧ ਪਿਤਰ, ਵਿਸਰਜਨ, ਸਰਾਧ ਸਮਾਪਤ, ਵਿਸ਼ਵਕਰਮਾ ਪੂਜਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News