ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

09/21/2020 2:28:12 AM

ਮੇਖ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਦੀ ਸਥਿਤੀ ਨੂੰ ਬਿਹਤਰ ਰੱਖੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਸਮਝੋ, ਿਕਸੇ ਪੰਗੇ ਦੇ ਜਾਗਣ ਦਾ ਡਰ ਵੱਧ ਸਕਦਾ ਹੈ।

ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਆਪਣੇ ਆਪ ਨੂੰ ਝਮੇਲਿਅਾਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਵਧੇਗਾ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਪੱਖੋਂ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਬਾਅਦ ’ਚ ਮੁਸ਼ਕਿਲਾਂ, ਪ੍ਰੇਸ਼ਾਨੀਅਾਂ ਉੱਭਰਣ ਦਾ ਡਰ ਵਧੇਗਾ।

ਕਰਕ- ਸਿਤਾਰਾ ਬਾਅਦ ਦੁਪਹਿਰ ਤੱਕ ਅਦਾਲਤੀ ਕੰਮਾਂ ਲਈ ਬਿਹਤਰ, ਵੱਡੇ ਲੋਕ ਮਿਹਰਬਾਨ ਰਹਿਣਗੇ ਪਰ ਬਾਅਦ ’ਚ ਗਲਤ ਅਤੇ ਨੈਗੇਟਿਵ ਸੋਚ ਦਾ ਪ੍ਰਭਾਵ ਵੱਧ ਸਕਦਾ ਹੈ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਭੱਜ-ਦੌੜ ’ਚ ਬਿਜ਼ੀ ਰੱਖੇਗਾ ਪਰ ਬਾਅਦ ’ਚ ਕਿਸੇ ਜਾਇਦਾਦੀ ਕੰਮ ’ਚੋਂ ਕੋਈ ਰੁਕਾਵਟ ਜਾਗੇਗੀ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਦੇਣ ਅਤੇ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਰਹੇਗਾ।

ਬ੍ਰਿਸ਼ਚਕ- ਜਨਰਲ ਸਿਤਾਰਾ ਕਮਜ਼ੋਰ, ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਧਰੇ ਫਸ ਨਾ ਜਾਵੇ ਪਰ ਬਾਅਦ ’ਚ ਦੁਪਹਿਰ ਬਾਅਦ ਮਨ ’ਤੇ ਟੈਨਸ਼ਨ, ਪ੍ਰੇਸ਼ਾਨੀ ਰਹੇਗੀ।

ਧਨ- ਸਿਤਾਰਾ ਬਾਅਦ ਦੁਪਹਿਰ ਤੱਕ ਅਰਥ ਦਸ਼ਾ ਬਿਹਤਰ ਰੱਖਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਧਨ ਹਾਨੀ, ਪ੍ਰੇਸ਼ਾਨੀ ਵਾਲਾ ਬਣੇਗਾ।

ਮਕਰ- ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ, ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਸਮਾਂ ਬਿਹਤਰ ਬਣੇਗਾ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤੱਕ ਰੁਕਾਵਟਾਂ, ਮੁਸ਼ਕਲਾਂ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮ ’ਚ ਕੋਈ ਨਾ ਕੋਈ ਰੁਕਾਵਟ, ਮੁਸ਼ਕਲ ਦੇ ਜਾਗਣ ਦਾ ਡਰ ਵਧੇਗਾ।

ਮੀਨ- ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਨੂੰ ਡਿਸਟਰਬ ਰੱਖਣ ਅਤੇ ਕਿਸੇ ਕੰਮ ਨੂੰ ਵਿਗਾੜਣ ਵਾਲਾ ਹੈ ਪਰ ਬਾਅਦ ’ਚ ਬੁੱਧੀ ਗਲਤ ਕੰਮਾਂ ਵੱਲ ਭਟਕਦੀ ਨਜ਼ਰ ਆਵੇਗੀ।

21 ਸਤੰਬਰ 2020, ਸੋਮਵਾਰ ਪ੍ਰਥਮ (ਅਧਿਕ) ਅੱਸੂ ਸੁਦੀ ਤਿੱਥੀ ਪੰਚਮੀ (ਰਾਤ 11.43 ਤੱਕ) ਅਤੇ ਮਗਰੋਂ ਤਿਥੀ ਛੱਠ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1942, ਮਿਤੀ 30(ਭਾਦੋਂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :3, ਨਕਸ਼ੱਤਰ : ਵਿਸ਼ਾਖਾ (ਰਾਤ 8.49 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵੈਧ੍ਰਿਤੀ (ਸਵੇਰੇ 7.58 ਤੱਕ) ਅਤੇ ਮਗਰੋਂ ਯੋਗ ਿਵਸ਼ਕੁੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਬਾਅਦ ਦੁਪਹਿਰ 3.17 ਤੱਕ) ਅਤੇ ਮਗਰੋਂ ਿਬ੍ਰਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੰਯੁਕਤ ਰਾਸ਼ਟਰ ਵਿਸ਼ਵ ਸ਼ਾਂਤੀ ਿਦਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News