ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

09/29/2020 2:33:57 AM

ਮੇਖ- ਵਪਾਰਕ ਅਤੇ ਕਾਰੋਬਾਰੀ ਦਸ਼ਾ ਸੁਧਰੇਗੀ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ- ਜਿਸ ਕੰਮ ਲਈ ਆਪ ਯਤਨ ਕਰੋਗੇ ਜਾਂ ਸੋਚ ਵਿਚਾਰ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਦਿਓ।

ਮਿਥੁਨ- ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ ਅਤੇ ਭਜਨ-ਸਤਿਸੰਗ ਸੁਣਨ ’ਚ ਜੀਅ ਨਾ ਲੱਗੇਗਾ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਪੂਰੀ ਤਰ੍ਹਾਂ ਠੀਕ ਮਹਿਸੂਸ ਨਹੀਂ ਹੋਵੇਗਾ, ਲੈਣ-ਦੇਣ ਦੇ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ, ਧਨ ਹਾਨੀ ਦਾ ਡਰ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਪਤੀ-ਪਤਨੀ ਦੀ ਇਕੋ ਜਿਹੀ ਸੋਚ ਤੇ ਅਪਰੋਚ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਕਮਜ਼ੋਰ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜੀ ਨਹੀਂ ਹੋਵੇਗਾ, ਮਨ ਵੀ ਡਰਿਆ-ਡਰਿਆ ਜਿਹਾ ਰਹੇਗਾ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਵੀ ਬਣਿਆ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ ਰਹੇਗੀ।

ਬ੍ਰਿਸ਼ਚਕ- ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਨਾ ਸਿਰਫ ਕੋਈ ਬਾਧਾ ਮੁਸ਼ਕਿਲ ਹੀ ਹਟੇਗੀ ਬਲਕਿ ਬਿਹਤਰੀ ਵੀ ਹੋਵੇਗੀ, ਅਰਥ ਦਸ਼ਾ ਸੰਤੋਖਜਨਕ।

ਧਨ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸ਼ਤਰੂ ਕਮਜ਼ੋਰ।

ਮਕਰ- ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਫੈਮਿਲੀ ਫ੍ਰੰਟ ’ਤੇ ਕੁਝ ਖਿਚਾਤਣੀ, ਤਣਾਤਣੀ ਰਹੇਗੀ।

ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਡਿਗਣ ਫਿਸਲਣ ਦਾ ਡਰ ਰਹੇਗਾ।

ਮੀਨ- ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ।

29 ਸਤੰਬਰ 2020, ਮੰਗਲਵਾਰ ਪ੍ਰਥਮ (ਅਧਿਕ) ਅੱਸੂ ਸੁਦੀ ਤਿੱਥੀ ਤਰੋਦਸ਼ੀ (ਰਾਤ 10.34 ਤੱਕ) ਅਤੇ ਮਗਰੋਂ ਤਿਥੀ ਚੌਦਸ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੁੰਭ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1942, ਮਿਤੀ 7(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :11, ਨਕਸ਼ੱਤਰ : ਸ਼ਤਭਿਖਾ (29-30 ਮੱਧ ਰਾਤ 12.48 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ੂਲ (ਸ਼ਾਮ 7.24 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਵਰਲਡ ਹਾਰਟ ਕੇਅਰ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa